ਭਗੂਪੁਰ ਟੋਲ ਪਲਾਜ਼ਾ ਬੰਦ ਕਰਕੇ ਕਿਸਾਨਾਂ ਨੇ ਕੀਤਾ ਜ਼ੋਰਦਾਰ ਰੋਸ ਵਿਖਾਵਾ
Baljit Singh
ਪੱਟੀ/ਤਰਨ ਤਾਰਨ, 22 ਜੁਲਾਈ (2026): ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਗੂਪੁਰ ਟੋਲ ਪਲਾਜ਼ਾ ਬੰਦ ਕਰਵਾ ਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਬਲਾਕ ਪੱਟੀ ਦੇ ਪ੍ਰਧਾਨ ਸੋਹਨ ਸਿੰਘ ਸਭਰਾ ਅਤੇ ਹੋਰ ਕਿਸਾਨ ਆਗੂਆਂ ਨੇ ਆਖਿਆ ਕਿ ਭਾਰਤ-ਅਮਰੀਕਾ ਸਮਝੌਤੇ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਦਾ ਵੱਡਾ ਆਰਥਿਕ ਨੁਕਸਾਨ ਹੋਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ਸਮਝੌਤੇ ਨੂੰ ਰੱਦ ਨਹੀਂ ਕਰਦੀ ਅਤੇ ਕਿਸਾਨਾਂ ਦੀਆਂ ਬਾਕੀ ਲਟਕਦੀਆਂ ਮੰਗਾਂ ਨੂੰ ਜਲਦ ਪੂਰਾ ਨਹੀਂ ਕਰਦੀ, ਉਦੋਂ ਤੱਕ ਇਹ Struggle ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
- Download Babushahi App
-
-