ਭਾਈ ਲਾਲੋ ਜੀ ਦਾ ਜਨਮ ਦਿਹਾੜਾ 27 ਸਤੰਬਰ ਨੂੰ ਬੰਗਲਾ ਸਾਹਿਬ ਵਿਖੇ ਮਨਾਇਆ ਜਾਵੇਗਾ: ਕਾਲਕਾ
ਨਵੀਂ ਦਿੱਲੀ 16 ਸਤੰਬਰ,2026 (ਮਨਮੋਹਨ ਸਿੰਘ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਅਨਿਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 27 ਸਤੰਬਰ 2026, ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ (ਰਜਿ.) ਦੇ ਪ੍ਰਧਾਨ ਸ. ਸੁਖਦੇਵ ਸਿੰਘ ਰਿਐਤ ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਭਾਈ ਲਾਲੋ ਜੀ ਦੀ ਸਾਦਗੀ, ਇਮਾਨਦਾਰੀ, ਕਿਰਤ ਦੀ ਮਹਾਨਤਾ ਅਤੇ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਜੋ ਸੰਦੇਸ਼ ਦਿੱਤਾ, ਭਾਈ ਲਾਲੋ ਜੀ ਦਾ ਜੀਵਨ ਉਸ ਦੀ ਜੀਵੰਤ ਮਿਸਾਲ ਹੈ।
ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ 27 ਸਤੰਬਰ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਭਾਈ ਲਾਲੋ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
- Download Babushahi App
-
-