ਭਾਕਿਯੂ ਏਕਤਾ ਉਗਰਾਹਾਂ ਵੱਲੋਂ ਮੁਕਤਸਰ ਦੇ ਡੀਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ
ਅਸ਼ੋਕ ਵਰਮਾ
ਸੀ੍ ਮੁਕਤਸਰ ਸਾਹਿਬ, 30 ਅਗਸਤ 2026: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ਤੇ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ ਲੈਂਡ ਪੂਲਿੰਗ ਨੀਤੀ ਵਿਰੁੱਧ ਜ਼ਿਲ੍ਹਾ ਹੈਡਕੁਆਰਟਰ ਸੀ੍ ਮੁਕਤਸਰ ਸਾਹਿਬ ਵਿਖੇ ਅਣਮਿੱਥੇ ਸਮੇਂ ਲਈ ਦਿਨ ਰਾਤ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ।ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਮੁਕਤਸਰ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ ਨੇ ਪੰਜਾਬ ਤੇ ਕੇਂਦਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਦੁਬਾਰਾ ਲਿਆਂਦੀ ਜਾ ਰਹੀ ਹੈ ਉੱਥੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ
ਉਹਨਾਂ ਕਿਹਾ ਕਿ ਇਸ ਨਾਲ ਦੇਸ਼ ਦੇ ਕਰੋੜਾਂ ਲੋਕਾਂ ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ ਜਿਸ ਨਾਲ ਜਿੱਥੇ ਦਾਣਾ ਮੰਡੀਆਂ ਖ਼ਤਮ ਹੋਣਗੀਆਂ ਉਥੇ ਮੰਡੀ ਨਾਲ ਜੁੜੇ ਕਿਸਾਨਾਂ ਮਜ਼ਦੂਰਾਂ ਦਾ ਉਜਾੜਾ, ਆੜਤੀਏ ਮੁਨੀਮ ਵਪਾਰੀ ਲੇਬਰ ਮਜ਼ਦੂਰ ਬੇਰੁਜ਼ਗਾਰ ਹੋਣਗੇ ਉਥੇ ਛੋਟੀ ਵੱਡੀ ਸਨਅਤ ਵੀ ਪ੍ਰਭਾਵਿਤ ਹੋਵੇਗੀ ਜਿਸ ਨੂੰ ਸੰਘਰਸ਼ੀਲ ਕਿਸਾਨ ਮਜ਼ਦੂਰ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਕੰਪਨੀਆਂ ਰਾਹੀਂ ਮੈਪ ਪੈਮਾਇਸ਼ ਲਈ ਡਰੋਨ ਚਲਾਏ ਜਾ ਰਹੇ ਹਨ ਉਨ੍ਹਾਂ ਮੰਗ ਕੀਤੀ ਹਰ ਤਰ੍ਹਾਂ ਦੇ ਕਾਲੇ ਕਾਨੂੰਨਾਂ ਨਿੱਜੀਕਰਨ ਉਦਾਰੀਕਰਨ ਸੰਸਾਰੀਕਰਨ ਨੀਤੀਆਂ ਨੂੰ ਰੱਦ ਕੀਤਾ ਜਾਵੇ। ਜ਼ਮੀਨਾਂ ਤੇ ਡਰੋਨ ਚਲਾਉਣ ਦੀ ਨੀਤੀ ਰੱਦ ਕਰਨ ਫਸਲਾਂ ਦੇ ਭਾਅ ਡਾ ਸੁਆਮੀ ਨਾਥਨ ਦੀ ਰੀਪੋਰਟ ਸੀਟੂ +50% ਨਾਲ ਭਾਅ ਗਰੰਟੀ ਕਾਨੂੰਨ ਲਾਗੂ ਕੀਤਾ ਜਾਵੇ ਕਾਸਤਕਾਰਾਂ ਕਿਸਾਨਾਂ ਮਜ਼ਦੂਰਾਂ ਨੂੰ ਜ਼ਮੀਨੀ ਮਾਲਕੀ ਹੱਕ ਦਿੱਤੇ ਜਾਣ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10 - 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਕਿਸਾਨਾਂ ਮਜ਼ਦੂਰਾਂ ਦੇ ਸਾਰੇ ਕਰਜ਼ੇ ਖ਼ਤਮ ਕੀਤੇ ਜਾਣ 60 ਸਾਲ ਤੇ 10,000/- ਰੁਪਏ ਬੁੱਢਾਪਾ ਤੇ ਵਿਧਵਾ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਗੜੇਮਾਰੀ ਮੀਹਾਂ ਨਾਲ ਫਸਲਾਂ ਦੇ ਮੁਆਵਜ਼ੇ ਦਿੱਤੇ ਜਾਣ ਉਨ੍ਹਾਂ ਭਰਾਤਰੀ ਜਥੇਬੰਦੀਆਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਮੇਹਨਤਕਸ਼ ਲੋਕਾਂ ਨੂੰ ਮੋਰਚੇ ਵਿੱਚ ਵੱਡੀ ਗਿਣਤੀ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।ਵੱਖਰੇ ਮਤੇ ਰਾਹੀਂ ਸੀ੍ ਮੁਕਤਸਰ ਸਾਹਿਬ ਦੀਆਂ ਜਨਤਕ ਜਥੇਬੰਦੀਆ ਦੇ ਸੱਦੇ ਤੇ ਪੱਤਰਕਾਰ ਮਨਿੰਦਰ ਜੀਤ ਸਿੱਧੂ ਦੇ ਹੱਕ ਵਿੱਚ 14 ਸਤੰਬਰ ਨੂੰ ਐਸ ਐਸ ਪੀ ਦਫਤਰ ਮੁਕਤਸਰ ਦੇ ਘਿਰਾਓ ਚ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ ਹਰਪਾਲ ਸਿੰਘ ਚੀਮਾ ਧੂਲਕੋਟ ਲੰਬੀ ਬਲਾਕ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ ਵਿੱਤ ਸਕੱਤਰ ਮਨੋਹਰ ਸਿੰਘ ਸਿੱਖ ਵਾਲਾ ਮਾ ਕੁਲਵੀਰ ਸਿੰਘ ਭਾਗਸਰ ਮਾ ਗੁਰਚਰਨ ਸਿੰਘ ਗੰਧੜ ਹਰਚਰਨ ਸਿੰਘ ਲੱਖੇਵਾਲੀ ਖੁਸ਼ਹਾਲ ਸਿੰਘ ਵੰਗਲ ਬੋਹੜ ਸਿੰਘ ਮਲੋਟ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ , ਰਾਮ ਸਵਰਨ ਸਿੰਘ ਲੱਖੇਵਾਲੀ ਆਦਿ ਵੱਡੀ ਗਿਣਤੀ ਕਿਸਾਨ ਮਜ਼ਦੂਰ ਹਾਜ਼ਰ ਸਨ।
- Download Babushahi App
-
-