ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਨੂੰ ਦੀਨਾਨਗਰ 'ਚ ਵੀ AAP ਸਮਰਥਕਾਂ ਨੇ ਦਿਖਾਏ ਕਾਲੇ ਝੰਡੇ
ਰੋਹਿਤ ਗੁਪਤਾ, ਗੁਰਦਾਸਪੁਰ
ਭਾਰਤੀ ਜਨਤਾ ਪਾਰਟੀ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਬੀਤੇ ਕੱਲ ਪਠਾਨਕੋਟ ਤੋਂ ਸ਼ੁਰੂ ਹੋਈ ਸੀ ਜਿੱਥੇ ਆਪ ਵਰਕਰਾਂ ਵੱਲੋਂ ਇਸ ਰੈਲੀ ਨੂੰ ਕਾਲੇ ਝੰਡੇ ਦਿਖਾਏ ਗਏ ਸੀ ਉੱਥੇ ਹੀ ਇਹ ਨਸ਼ਾ ਮੁਕਤੀ ਯਾਤਰਾ ਅੱਜ ਗੁਰਦਾਸਪੁਰ ਦੇ ਦੀਨਾਨਗਰ ਪਹੁੰਚੀ ਹੈ ਜਿਥੇ ਪਠਾਨਕੋਟ ਵਾਂਗ ਹੀ ਆਮ ਆਦਮੀ ਪਾਰਟੀ ਦੇ ਸਮਰਥਕ ਕਾਲੇ ਝੰਡੇ ਲੈ ਕੇ ਰੈਲੀ ਵਾਲੀ ਥਾਂ 'ਤੇ ਪਹੁੰਚੇ।
'ਆਪ' ਸਮਰਥਕਾਂ ਨੇ ਕਿਹਾ ਕਿ ਉਹ ਭਾਜਪਾ ਦੀ ਰੈਲੀ ਦਾ ਸਵਾਗਤ ਕਾਲੇ ਝੰਡਿਆਂ ਨਾਲ ਕਰਨਗੇ। ਸਥਿਤੀ ਨੂੰ ਦੇਖਦੇ ਹੋਏ, ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਰੈਲੀ ਵਾਲੀ ਥਾਂ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ। ਦੋਵਾਂ ਪਾਰਟੀਆਂ ਦੇ ਸਮਰਥਕ ਆਹਮੋ-ਸਾਹਮਣੇ ਆ ਗਏ, ਜਿਸ ਨਾਲ ਤਣਾਅਪੂਰਨ ਮਾਹੌਲ ਬਣ ਗਿਆ।
AAP ਵਰਕਰਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਗਿਆ ਹੈ ਤਾਂ ਅੱਜ ਬੀਜੇਪੀ ਨੂੰ ਨਸ਼ਾ ਮੁਕਤੀ ਯਾਤਰਾ ਦੀ ਯਾਦ ਆ ਗਈ ਹੈ, ਜਦਕਿ ਪੰਜਾਬ ਵਿੱਚ ਕਦੀ ਵੀ ਨਸ਼ਾ ਵਿਰੋਧੀ ਮੁਹਿੰਮ, ਜੋ ਪੰਜਾਬ ਸਰਕਾਰ ਨੇ ਛੇੜੀ ਸੀ ਉਸ ਦਾ ਬੀਜੇਪੀ ਨੇ ਸਮਰਥਨ ਨਹੀਂ ਕੀਤਾ। ਉਹਨਾਂ ਕਿਹਾ ਕਿ ਇਹ ਇੱਕ ਰਾਜਨੀਤਿਕ ਸਟੰਟ ਹੈ ਜਿਸ ਦਾ ਉਹ ਵਿਰੋਧ ਕਰਦੇ ਰਹਿਣਗੇ।
- Download Babushahi App
-
-