ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ, 16 ਜਨਵਰੀ 2026 : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੇ ਅਗਲੇ ਰਾਸ਼ਟਰੀ ਪ੍ਰਧਾਨ ਦੀ ਚੋਣ ਲਈ ਰਸਮੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸ਼ੁੱਕਰਵਾਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਅਤੇ ਵੋਟਰਾਂ ਦੀ ਸੂਚੀ (ਚੋਣ ਕਾਲਜ) ਵੀ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।
ਚੋਣ ਪ੍ਰਕਿਰਿਆ ਮੁੱਖ ਤੌਰ 'ਤੇ ਦੋ ਦਿਨਾਂ ਵਿੱਚ ਪੂਰੀ ਹੋਵੇਗੀ, 19 ਜਨਵਰੀ ਨਾਮਜ਼ਦਗੀ ਪੱਤਰ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਦਾਖਲ ਕੀਤੇ ਜਾਣਗੇ। ਨਾਮਜ਼ਦਗੀਆਂ ਦੀ ਜਾਂਚ ਸ਼ਾਮ 4 ਵਜੇ ਤੋਂ 5 ਵਜੇ ਦੇ ਵਿਚਕਾਰ ਹੋਵੇਗੀ। ਨਾਮਜ਼ਦਗੀ ਵਾਪਸ ਲੈਣ ਦਾ ਸਮਾਂ ਸ਼ਾਮ 5 ਵਜੇ ਤੋਂ 6 ਵਜੇ ਤੱਕ ਰੱਖਿਆ ਗਿਆ ਹੈ।
20 ਜਨਵਰੀ ਨੂੰ ਨਵੇਂ ਰਾਸ਼ਟਰੀ ਪ੍ਰਧਾਨ ਦੇ ਨਾਮ ਦਾ ਰਸਮੀ ਐਲਾਨ ਸਵੇਰੇ 11:30 ਵਜੇ ਕੀਤਾ ਜਾਵੇਗਾ।
https://drive.google.com/file/d/1yFneuSms6TgNTk0QH00lUqGs4FsCWjWe/view?usp=sharing