ਭਾਜਪਾ ਦੇ ਸੀਨੀਅਰ ਆਗੂਆਂ ਨਾਲ ਨਿਤਿਨ ਨਬੀਨ ਵੱਲੋਂ ਮੀਟਿੰਗ; ਕੇਵਲ ਢਿੱਲੋਂ, ਰਜਿੰਦਰ ਗੁਪਤਾ, ਰਾਘਵ ਚੱਢਾ ਅਤੇ ਤਰੁਣ ਚੁੱਘ ਸਮੇਤ ਕਈ ਲੀਡਰ ਰਹੇ ਮੌਜੂਦ
Babushahi Network
ਲੁਧਿਆਣਾ, 22 ਜੂਨ 2026-ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਬਹੁਤ ਹੀ ਅਹਿਮ ਅਤੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ, ਰਾਘਵ ਚੱਢਾ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜ ਸਭਾ ਮੈਂਬਰ ਤਰੁਣ ਚੁੱਘ, ਸੁਨੀਲ ਜਾਖੜ, ਵਿਧਾਇਕ ਅਸ਼ਵਨੀ ਸ਼ਰਮਾ ਸਮੇਤ ਹੋਰ ਕਈ ਆਗੂਆਂ ਨਾਲ ਲੁਧਿਆਣਾ ਵਿਖੇ ਨਿਤਿਨ ਨਬੀਨ ਵੱਲੋਂ ਮੀਟਿੰਗ ਕੀਤੀ ਗਈ ਅਤੇ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਅਹਿਮ ਚਰਚਾ ਕੀਤੀ।
ਨਿਤਿਨ ਨਬੀਨ ਨਾਲ ਹੋਈ ਇਸ ਮੀਟਿੰਗ ਨੂੰ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਭਾਜਪਾ ਆਉਣ ਵਾਲੀਆਂ ਚੋਣਾਂ ਲਈ ਪੰਜਾਬ ਵਿੱਚ ਆਪਣੀ ਸਥਿਤੀ ਮਜ਼ਬੂਤ ਕਰਨ ਵਾਸਤੇ ਵੱਡੀ ਰਣਨੀਤੀ ਤਿਆਰ ਕਰ ਰਹੀ ਹੈ। ਇਸ ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ ਅਤੇ ਆਗਾਮੀ ਚੋਣਾਂ ਦੇ ਖਾਕੇ ਨੂੰ ਲੈ ਕੇ ਕਈ ਮਹੱਤਵਪੂਰਨ ਪਹਿਲੂਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
- Download Babushahi App
-
-