ਭਾਜਪਾ ਸਾਰੀਆਂ 117 ਸੀਟਾਂ ’ਤੇ ਲੜੇਗੀ ਚੋਣਾਂ, ਪੰਜਾਬ ’ਚ ਬਣਾਵੇਗੀ ਆਪਣੀ ਸਰਕਾਰ: ਮਨਪ੍ਰੀਤ ਬਾਦਲ
ਬਲਜੀਤ ਬੱਲੀ/ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ/ਚੰਡੀਗੜ੍ਹ, 13 ਜੂਨ, 2026: ਕੇਂਦਰੀ ਹਾਈ ਕਮਾਂਡ ਵੱਲੋਂ ਪੰਜਾਬ ਭਾਜਪਾ ਲੀਡਰਸ਼ਿਪ ਨਾਲ ਕੀਤੀ ਮੀਟਿੰਗ ਤੋਂ ਬਾਅਦ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਭਾਜਪਾ ਸਾਰੀਆਂ 117 ਸੀਟਾਂ ’ਤੇ ਚੋਣਾਂ ਲੜੇਗੀ ਤੇ ਆਪਣੀ ਸਰਕਾਰ ਬਣਾਵੇਗੀ।

ਭਾਜਪਾ ਦਾ ਇਹ ਐਲਾਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਚੋਣਾਂ ਨਵੰਬਰ 2026 ਵਿਚ ਹੋਣਗੀਆਂ ਅਤੇ ਭਗਵੰਤ ਮਾਨ ਹੀ ਮੁੱਖ ਮੰਤਰੀ ਅਹੁਦੇ ਲਈ ਪਾਰਟੀ ਦਾ ਚੇਹਰਾ ਹੋਣਗੇ।

ਭਾਜਪਾ ਦੀ ਮੀਟਿੰਗ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸੱਦੀ ਸੀ ਜਿਸਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੰਬੋਧਨ ਕੀਤਾ।ਇਸ ਮੀਟਿੰਗ ਵਿਚ ਪਾਰਟੀ ਦੀ ਸਿਖ਼ਰਲੀ ਲੀਡਰਸ਼ਿਪ ਨੇ ਪੰਜਾਬ ਦੇ ਹਾਲਾਤ ਦੀ ਜਾਣਕਾਰੀ ਲਈ ਅਤੇ ਵਿਧਾਨ ਸਭਾ ਚੋਣਾਂ ਲੜਨ ਵਾਸਤੇ ਖਾਕਾ ਤਿਆਰ ਕੀਤਾ।

ਇਸ ਮੀਟਿੰਗ ਵਿਚ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਰਵਨੀਤ ਬਿੱਟੂ, ਅਸ਼ਵਨੀ ਸ਼ਰਮਾ, ਮਨਪ੍ਰੀਤ ਬਾਦਲ, ਤਰੁਣ ਚੁੱਘ, ਇਕਬਾਲ ਸਿੰਘ ਲਾਲਪੁਰਾ, ਜੈਇੰਦਰ ਕੌਰ, ਫਤਿਹ ਜੰਗ ਬਾਜਵਾ, ਰਾਣਾ ਸੋਢੀ ਤੇ ਸੋਮ ਪ੍ਰਕਾਸ਼ ਨੇ ਸ਼ਮੂਲੀਅਤ ਕੀਤੀ।
- Download Babushahi App
-
-