ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅਣਮਿਥੇ ਸਮੇਂ ਦੇ ਧਰਨੇ ਮੌਕੇ ਮਾਨਸਾ ਵਿੱਚ ਰੋਸ ਮੁਜ਼ਾਹਰਾ
ਅਸ਼ੋਕ ਵਰਮਾ
ਮਾਨਸਾ, 1 ਸਤੰਬਰ 2026 :ਮਾਨਸਾ ਦੇ ਡੀ ਸੀ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ੁਰੂ ਕੀਤੇ ਦਿਨ ਰਾਤ ਦੇ ਮੋਰਚੇ ਦੋਰਾਂਨ ਅੱਜ ਜਥੇਬੰਦੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਡੀ ਸੀ ਦਫ਼ਤਰ ਤੋਂ ਬੱਸ ਅੱਡੇ ਤੱਕ ਰੋਸ਼ ਮੁਜਾਹਰਾ ਕੀਤਾ ਜਿਸ ਵਿੱਚ ਹਜ਼ਾਰਾਂ ਕਿਸਾਨ ਅਤੇ ਔਰਤਾਂ ਸ਼ਾਮਲ ਹੋਈਆਂ। ਮੋਰਚੇ ਵਿੱਚ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿਸਾਨ ਲਗਾਤਾਰ ਅਧਿਕਾਰੀਆਂ ਦੇ ਦਰਾਂ ਅੱਗੇ ਬੈਠਕੇ ਮੰਗ ਕਰ ਰਹੇ ਹਨ ਕਿ ਤੁਸੀਂ ਕੇਂਦਰ ਸਰਕਾਰ ਅਮਰੀਕਾ ਨਾਲ ਸਮਝੌਤਾ ਨਾ ਕਰੇਂ ਅਜਿਹਾ ਹੋਇਆ ਤਾਂ ਦੇਸ਼ ਦਾ ਕਿਸਾਨ ਪੁਰੀ ਤਰ੍ਹਾਂ ਖ਼ਤਮ ਹੋ ਜਾਵੇਗਾ ਪਰ ਮੋਦੀ ਸਰਕਾਰ ਕੋਈ ਗੱਲ ਨਹੀਂ ਸੁਣ ਰਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੋਲਸੀ ਰੱਦ ਕਰੇ , ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਖਤਮ ਕਰੇ, ਕਾਸ਼ਤਕਾਰ ਕਿਸਾਨਾਂ ਨੂੰ ਜ਼ਮੀਨ ਮਾਲਕੀ ਦੇ ਹੱਕ ਦੇਵੇ ,ਸੰਘਰਸ਼ੀ ਕਿਸਾਨਾਂ ਤੇ ਪਾਏ ਝੁਠੇ ਕੇਸ ਰੱਦ ਕੀਤੇ ਜਾਣ ।ਕਿਸਾਨ ਆਗੂ ਨੇ ਕਿਹਾ ਸਮੇਂ ਦੀਆਂ ਸਰਕਾਰਾਂ ਸਿਰਫ ਕਾਰਪੋਰੇਟ ਘਰਾਣਿਆਂ ਨੂੰ ਮਾਲਾ ਮਾਲ ਕਰਨ ਤੇ ਲੱਗੀਆਂ ਹੋਈਆਂ ਹਨ ਅਤੇ ਕਿਸਾਨਾਂ ਮਜ਼ਦੂਰਾਂ ,ਮੁਲਾਜ਼ਮਾਂ ਤੇ ਆਮ ਲੋਕਾਂ ਦਾ ਕੋਈ ਫ਼ਿਕਰ ਨਹੀਂ ਹੈ ।ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਮੇਜਰ ਸਿੰਘ ਗੋਬਿੰਦਪੁਰਾ ਅਤੇ ਲਾਭ ਸਿੰਘ ਖੋਖਰ ਨੇ ਵੀ ਸੰਬੋਧਨ ਕੀਤਾ।
- Download Babushahi App
-
-