ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ 4 ਜੁਲਾਈ ਦੇ ਚੰਡੀਗੜ੍ਹ ਧਰਨੇ ਲਈ ਲਾਮਬੰਦੀ ਮੀਟਿੰਗ
ਅਸ਼ੋਕ ਵਰਮਾ
ਮੌੜ ਮੰਡੀ, 14 ਜੂਨ 2026 : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਦੀ ਮੀਟਿੰਗ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਮਨਗਰ ਦੀ ਅਗਵਾਈ ਹੇਠ ਮਾਈਸਰਖਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ।ਜਿਸ ਵਿੱਚ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਸ਼ਿੰਗਾਰਾ ਸਿੰਘ ਮਾਨ ਨੇ ਅਤੇ ਰਾਜਵਿੰਦਰ ਸਿੰਘ ਨੇ ਕਿਹਾ ਕਿ ਅਮਰੀਕਾ ਵੱਲੋਂ ਦੇਸ਼ 'ਤੇ ਥੋਪੇ ਜਾ ਰਹੇ ਵਪਾਰ ਸਮਝੌਤੇ ਖਿਲਾਫ, ਇਰਾਨ 'ਤੇ ਅਮਰੀਕੀ ਸਾਮਰਾਜੀ ਹਮਲੇ ਖਿਲਾਫ ਅਤੇ ਇਸ ਹਮਲੇ ਕਾਰਨ ਲੋਕਾਂ 'ਤੇ ਮਹਿੰਗਾਈ ਦੇ ਰੂਪ ਚ ਪੈ ਰਹੇ ਵੱਡੇ ਭਾਰ ਖਿਲਾਫ ਦੋ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ 34 ਸੈਕਟਰ ਵਿਖੇ ਕੇਂਦਰ ਦੀ ਮੋਦੀ ਹਕੂਮਤ ਤੇ ਪੰਜਾਬ ਦੀ ਭਗਵੰਤ ਮਾਨ ਹਕੂਮਤ ਖਿਲਾਫ ਰੋਸ ਧਰਨਾ ਅਤੇ ਮੁਜਾਹਰਾ ਕੀਤਾ ਜਾਏਗਾ।
ਉਹਨਾਂ ਦੱਸਿਆ ਕਿ ਇਸ ਮੌਕੇ ਮੰਗ ਕੀਤੀ ਜਾਵੇਗੀ ਕਿ ਮੁਲਕ ਅੰਦਰ ਖਾਦਾਂ ,ਜਰੂਰੀ ਵਸਤਾਂ ,ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਅਥਾਹ ਵਾਧਾ ਕਰਕੇ ਲੋਕਾਂ 'ਤੇ ਮਹਿੰਗਾਈ ਦਾ ਭਾਰੀ ਬੋਝ ਪਾਇਆ ਜਾ ਰਿਹਾ ਹੈ। ਖਾਦਾਂ ਦੇ ਮਾਮਲੇ ਚ ਵਿਦੇਸ਼ੀ ਮੁਲਕਾਂ 'ਤੇ ਬਣੀ ਹੋਈ ਨਿਰਭਰਤਾ ਕਾਰਨ ਖਾਦਾਂ ਦੀ ਭਾਰੀ ਤੋਟ ਪੈਦਾ ਹੋ ਰਹੀ ਹੈ। ਜਿਸ ਕਾਰਨ ਫਸਲਾਂ ਦੇ ਉਤਪਾਦਨ 'ਤੇ ਅਸਰ ਪੈਣ ਦਾ ਖਤਰਾ ਮੰਡਰਾ ਰਿਹਾ ਹੈ। ਉਹਨਾਂ ਕਿਹਾ ਕਿ ਅਮਰੀਕਾ ਜੰਗ ਦੀ ਆੜ ਵਿੱਚ ਲੋਕਾਂ ਤੇ ਬੋਝ ਪਾਉਣਾ ਬੰਦ ਕੀਤਾ ਜਾਵੇ ਤੇ ਇਹ ਬੋਝ ਵੱਡੇ ਕਾਰਪਰੇਟ ਘਰਾਣਿਆ ਦੇਸੀ ਵਿਦੇਸ਼ੀ ਕੰਪਨੀਆਂ ਤੇ ਵੱਡੇ ਟੈਕਸ ਲਾ ਕੇ ਖਜ਼ਾਨਾ ਭਰਿਆ ਜਾਵੇ ਤੇ ਉਹ ਖਜ਼ਾਨੇ ਦਾ ਮੂੰਹ ਲੋਕਾਂ ਵੱਲ ਖੋਲਿਆ ਜਾਵੇ। ਭਾਰਤ ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕੀਤੀ ਜਾਵੇ। ਇਸ ਸਮਝੌਤੇ ਤਹਿਤ ਅਮਰੀਕੀ ਸਾਮਰਾਜੀਆਂ ਨੂੰ ਦਿੱਤੀਆਂ ਗਈਆਂ ਯਕੀਨ ਦਹਾਨੀਆਂ ਰੱਦ ਕੀਤੀਆਂ ਜਾਣ। ਅਮਰੀਕਾ ਇਰਾਨ ਜੰਗ ਦੀ ਆੜ ਵਿਚ ਮਹਿੰਗਾਈ ਵਧਾਉਣ ਦੇ ਕਦਮ ਰੋਕੇ ਜਾਣ ਅਤੇ ਜੰਗ ਨਾਲ ਸਪਲਾਈ 'ਚ ਆਈਆਂ ਸਮੱਸਿਆਵਾਂ ਦਾ ਭਾਰ ਲੋਕਾਂ ਦੀ ਥਾਂ ਵੱਡੇ ਕਾਰੋਬਾਰੀਆਂ ਤੇ ਕੰਪਨੀਆਂ ਸਿਰ ਪਾਇਆ ਜਾਵੇ।
ਉਨ੍ਹਾਂ ਸ ਦੇਸ਼ ਦੇ ਹਾਕਮਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਅਮਰੀਕਾ ਦੇ ਇਰਾਨ ਦੇ ਹਮਲੇ ਖਿਲਾਫ਼ ਆਵਾਜ਼ ਉਠਾਵੇ। ਅਮਰੀਕੀ ਸਾਮਰਾਜੀਆਂ ਦੀ ਸੇਵਾਦਾਰੀ ਬੰਦ ਕਰਕੇ ਗੁਆਂਢੀ ਮੁਲਕਾਂ ਨਾਲ ਦੇਸ਼ ਦੀਆਂ ਲੋੜਾਂ ਅਨੁਸਾਰ ਮਿੱਤਰਤਾ ਪੂਰਨ ਸੰਬੰਧ ਕਾਇਮ ਕਰੇ। ਇਸੇ ਤਰਾਂ ਉਹਨਾਂ ਕਿਹਾ ਕਿ ਬੈਂਕਾਂ ਵਿੱਚ ਹੁੰਦੀਂ ਖਜਲ ਖੁਆਰੀ ਬੰਦ ਕੀਤੀ ਜਾਵੇ ਪਿਛਲੇ ਸਮੇਂ ਦੇ ਵਿੱਚ ਮਹਿੰਗਾਈ ਵਧਣ ਕਾਰਨ ਪੰਜਾਬ ਸਰਕਾਰ ਵੱਲੋਂ ਜੋ ਕੋਆਪਰੇਟਿਵ ਅਦਾਰਿਆਂ ਚ ਹੱਦ ਕਰਜੇ ਵਧਾਉਣ ਦਾ ਫੈਸਲਾ ਕੀਤਾ ਸੀ ਪੰਜਾਬ ਸਰਕਾਰ ਵੱਲੋਂ ਵਾਪਸ ਲਿਆ ਗਿਆ ਹੈ, ਉਸ ਨੂੰ ਮੁੜ ਵਧੇ ਹੋਏ ਹੱਦ ਕਰਦਿਆ ਦਾ ਐਲਾਨ ਤੁਰੰਤ ਕੀਤਾ ਜਾਵੇ ਅਤੇ ਇਸ ਦਾ ਭੁਗਤਾਨ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਰਾਜਾਂ ਦੀ ਸਥਾਈ ਮੈਂਬਰੀ ਖਤਮ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ।
ਉਹਨਾਂ ਕਿਹਾ ਕਿ ਸਰਕਾਰ ਸਾਡਾ ਚੰਡੀਗੜ੍ਹ ਦੇ ਵਿੱਚ ਜਾਣ ਦਾ ਜਮਹੂਰੀ ਹੱਕ ਬਹਾਲ ਕਰੇ ਅਤੇ ਰੋਕਾਂ ਲਾਉਣੀਆਂ ਬੰਦ ਕਰੇ ।ਆਉਣ ਵਾਲੇ ਦਿਨਾਂ ਦੇ ਵਿੱਚ ਇਸ ਮੁਹਿੰਮ ਨੂੰ ਮਹਿੰਗਾਈ ਦੀ ਚੱਕੀ ਚ ਪਿੱਸ ਰਹੇ ਲੋਕਾਂ ਤੱਕ ਲੈ ਕੇ ਜਾਣ ਲਈ ਪਿੰਡ ਪਿੰਡ ਗਲੀ ਮਹੱਲਿਆਂ ਤੱਕ ਔਰਤ ਭੈਣਾਂ ਦੀਆਂ ਮੀਟਿੰਗਾਂ ਕਰਕੇ ਲਾਮਬੰਦੀ ਕਰਕੇ ਜ਼ੋਰਦਾਰ ਚੰਡੀਗੜ੍ਹ ਐਕਸ਼ਨ ਦੇ ਵਿੱਚ ਸ਼ਾਮਿਲ ਕਰਵਾਉਣ ਲਈ ਦੱਸਿਆ ਜਾਵੇਗਾ ਕਿ ਲੋਕਾਂ ਕੋਲ ਸੰਘਰਸ਼ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ। ਇਸ ਦੀ ਤਿਆਰੀ ਸਬੰਧੀ ਬਲਾਕ ਦੇ ਸਾਰੇ ਪਿੰਡਾਂ ਵਿੱਚ ਮੀਟਿੰਗਾਂ/ਰੈਲੀਆਂ ਕਰਵਾਈਆਂ ਜਾਣਗੀਆਂ ਅਤੇ 17 ਜੂਨ ਨੂੰ ਔਰਤਾਂ ਦੀ ਜਿਲ੍ਹੇ ਦੀ ਮੀਟਿੰਗ ਵਿੱਚ ਔਰਤਾਂ ਨੂੰ ਸ਼ਾਮਲ ਕੀਤਾ ਜਾਵੇਗਾ । ਅੱਜ ਦੀ ਮੀਟਿੰਗ ਵਿੱਚ ਜਸਵੀਰ ਸਿੰਘ ਬੁਰਜ ਸੇਮਾ, ਗੁਰਮੇਲ ਸਿੰਘ ਰਾਮਗੜ ਭੂੰਦੜ, ਅੰਮ੍ਰਿਤਪਾਲ ਸਿੰਘ ਮੌੜ ਚੜਤ, ਕਲਕੱਤਾ ਸਿੰਘ ਮਾਣਕ ਖਾਨਾ, ਭੋਲਾ ਸਿੰਘ ਰਾਏ ਖਾਨਾ, ਗੁਰਦੀਪ ਸਿੰਘ ਮਾਈਸਰਖਾਨਾ, ਭੋਲਾ ਸਿੰਘ ਮਾੜੀ, ਸਿਕੰਦਰ ਸਿੰਘ ਘੁੰਮਣ ਕਲਾਂ ਸਮੇਤ ਪਿੰਡਾਂ ਦੇ ਸਰਗਰਮ ਆਗੂ ਵਰਕਰ ਸ਼ਾਮਿਲ ਸਨ।
- Download Babushahi App
-
-