ਭਾਰਤ ਸਰਕਾਰ ਵੱਲੋਂ ਸੁਖਵਿੰਦਰ ਸਿੰਘ ਬਿੰਦਰਾ ਦੂਜੀ ਵਾਰ NISD ਮੈਂਬਰ ਨਿਯੁਕਤ
ਚੰਡੀਗੜ੍ਹ, 29 ਅਗਸਤ: ਕੇਂਦਰ ਸਰਕਾਰ ਨੇ ਸੁਖਵਿੰਦਰ ਸਿੰਘ ਬਿੰਦਰਾ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਦੂਜੀ ਵਾਰ NISD ਮੈਂਬਰ ਨਿਯੁਕਤ ਕੀਤਾ ਹੈ। ਸੁਖਵਿੰਦਰ ਸਿੰਘ ਬਿੰਦਰਾ ਇਸ ਸਮੇਂ ਮੈਂਬਰ, ਐਨ.ਆਈ.ਐਸ.ਡੀ. (NISD) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ, ਐਨ.ਸੀ.ਸੀ.ਡੀ.ਆਰ. (NCCDR), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਭਾਰਤ ਸਰਕਾਰ ਵਜੋਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ।
ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਕਾਰਜਕਾਲ ਵਿੱਚ ਕੀਤਾ ਗਿਆ ਇਹ ਵਾਧਾ ਉਨ੍ਹਾਂ ਦੇ ਕੰਮਕਾਜ ਅਤੇ ਸਮਾਜਿਕ ਖੇਤਰ ਵਿੱਚ ਪਾਏ ਯੋਗਦਾਨ ਤੋਂ ਬਾਅਦ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਅਹੁਦੇ ਦੀ ਮਿਆਦ ਵਧਾਉਣ 'ਤੇ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਧੰਨਵਾਦ ਕੀਤਾ ਹੈ।
ਇਸ ਮੌਕੇ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦ੍ਰਿੜ ਹਨ। ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ।
- Download Babushahi App
-
-