ਭੜਕੇ ਹੜਤਾਲੀ ਮੁਲਾਜ਼ਮ ਭਲਕੇ 28 ਅਗਸਤ ਨੂੰ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਸਾੜਨਗੇ ਮੁੱਖ ਮੰਤਰੀ ਦੇ ਪੁਤਲੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਅਗਸਤ, 2026: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਗੱਲਬਾਤ ਲਈ ਜਲੰਧਰ ਸੱਦਣ ਦੇ ਬਾਵਜੂਦ ਗੱਲਬਾਤ ਕਰਨ ਤੋਂ ਇਨਕਾਰ ਕਰਨ ਤੋਂ ਭੜਕੇ ਮੁਲਾਜ਼ਮ ਆਗੂਆਂ ਨੇ ਭਲਕੇ 28 ਅਗਸਤ ਨੂੰ ਦੁਪਹਿਰ 1.00 ਤੋਂ 2.00 ਵਜੇ ਦੇ ਦਰਮਿਆਨ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਮੁੱਖ ਮੰਤਰੀ ਦੇ ਪੁਤਲੇ ਸਾੜਨ ਦਾ ਫੈਸਲਾ ਕੀਤਾ ਹੈ।
ਜਲੰਧਰ ਵਿਚ ਹੀ ਮੀਟਿੰਗ ਕਰਨ ਗਏ ਤਾਲਮੇਲ ਕਮੇਟੀ ਦੇ ਆਗੂਆਂ ਨੇ ਆਪਸੀ ਮੀਟਿੰਗ ਕੀਤੀ ਜਿਸ ਵਿਚ ਮੁਲਾਜ਼ਮ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਰੱਖੜੀ ਵਾਲੇ ਦਿਨ ਦੁਪਹਿਰ ਵੇਲੇ 1.00 ਤੋਂ 2.00 ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ। ਇਸ ਤੋਂ ਇਲਾਵਾ 30 ਅਗਸਤ ਨੂੰ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਦਿਨ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਲੁਧਿਆਣਾ ਵਿਚ ਹੋਵੇਗੀ। ਇਸ ਉਪਰੰਤ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਵੱਡਾ ਇਕੱਠ ਜਾਂ ਰੈਲੀ ਕਰਨ ਦੀ ਤਾਰੀਕ ਤੇ ਥਾਂ ਤੈਅ ਕੀਤੀ ਜਾਵੇਗੀ।
- Download Babushahi App
-
-