ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਜਪਾ ਨੇ ਲਾਈ ਠੰਡੇ ਮਿੱਠੇ ਜਲ ਦੀ ਛਬੀਲ
ਅਸ਼ੋਕ ਵਰਮਾ
ਬਠਿੰਡਾ, 27 ਜੂਨ 2026 : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਰਤੀ ਜਨਤਾ ਪਾਰਟੀ ਵੱਲੋਂ ਬੀਬੀ ਵਾਲਾ ਰੋਡ ਸਥਿਤ ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੇ ਦਫ਼ਤਰ ਦੇ ਬਾਹਰ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਗਰਮੀ ਦੇ ਮੌਸਮ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਛਬੀਲ ਦਾ ਪ੍ਰਸ਼ਾਦ ਗ੍ਰਹਿਣ ਕੀਤਾ ਅਤੇ ਇਸ ਸੇਵਾ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਪਾਰਟੀ ਵਰਕਰਾਂ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਛਬੀਲਾਂ ਲਗਾ ਕੇ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ ਗਿਆ ਸੀ।
ਇਸੇ ਲੜੀ ਤਹਿਤ ਬਠਿੰਡਾ ਵਿੱਚ ਵੀ ਇਹ ਸੇਵਾ ਕਾਰਜ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ।
ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਸਰਬੱਤ ਦੇ ਭਲੇ, ਧਾਰਮਿਕ ਸਹਿਣਸ਼ੀਲਤਾ ਅਤੇ ਲੋਕ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਬਰਸੀ ਮੌਕੇ ਛਬੀਲ ਲਗਾਉਣਾ ਉਨ੍ਹਾਂ ਦੇ ਆਦਰਸ਼ਾਂ ਨੂੰ ਨਮਨ ਕਰਨ ਅਤੇ ਸਮਾਜ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਇੱਕ ਨਿਮਾਣਾ ਯਤਨ ਹੈ। ਭਾਰਤੀ ਜਨਤਾ ਪਾਰਟੀ ਹਮੇਸ਼ਾ ਲੋਕ ਭਲਾਈ ਅਤੇ ਸੇਵਾ ਦੇ ਕਾਰਜਾਂ ਲਈ ਵਚਨਬੱਧ ਰਹੀ ਹੈ।
- Download Babushahi App
-
-