ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਤਹਿਤ ਦਿਖਾਈ ਜਾਗਰੁਕਤਾ ਵੈਨ ਨੂੰ ਹਰੀ ਝੰਡੀ
ਅਸ਼ੋਕ ਵਰਮਾ
ਮਾਨਸਾ, 29 ਜਨਵਰੀ 2026 :ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਮੰਜੂ ਬਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਲਈ ਦੂਜੇ ਦਿਨ ਜਾਗਰੂਕਤਾ ਵੈਨ ਨੂੰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ ਪਰਮਜੀਤ ਸਿੰਘ ਭੋਗਲ ਨੇ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬੁਢਲਾਡਾ ਵਿਖੇ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਿੱਖਿਆ ਹਰ ਬੱਚੇ ਦਾ ਮੂਲ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵੱਲੋਂ ਹਰ ਬੱਚੇ ਨੂੰ ਗੁਣਵੱਤਾ ਭਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਸਰਕਾਰੀ ਸਕੂਲਾਂ ਵਿੱਚ ਸਿਰਫ਼ ਗੁਣਵੱਤਾ ਭਰੀ ਸਿੱਖਿਆ ਹੀ ਨਹੀਂ, ਸਗੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਵੀ ਸਫਲਤਾਪੂਰਵਕ ਚਲਾਏ ਜਾ ਰਹੇ ਹਨ।
ਉਨ੍ਹਾਂ ਨੇ ਦੱਸਿਆ ਕਿ ਮਿਸ਼ਨ ਸਮੱਰਥ, ਸਕੂਲ ਆਫ਼ ਐਮੀਨੈਂਸ, ਡਿਜ਼ੀਟਲ ਕਲਾਸਰੂਮ, ਲਾਇਬ੍ਰੇਰੀਆਂ ਦਾ ਅਧੁਨੀਕੀਕਰਨ, ਖੇਡਾਂ , ਕਿੱਤਾਮੁਖੀ ਵਰਕਸ਼ਾਪ ਅਤੇ ਬਿਜ਼ਨਸ ਬਲਾਸਟਰ ਗਤੀਵਿਧੀਆਂ ਵਰਗੇ ਪ੍ਰੋਜੈਕਟਾਂ ਰਾਹੀਂ ਵਿਦਿਆਰਥੀਆਂ ਦੀ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ।ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਿਯਮਤ ਤੌਰ ’ਤੇ ਸਕੂਲ ਭੇਜਣ ਅਤੇ ਦਾਖਲਾ ਮੁਹਿੰਮ ਵਿੱਚ ਸਹਿਯੋਗ ਦੇਣ।ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਜਾਣੂ ਕਰੇਗੀ ਅਤੇ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲੇ ਯਕੀਨੀ ਬਣਾਏ ਜਾਣਗੇ।
ਇਸ ਮੌਕੇ ਸਤੀਸ਼ ਸਿੰਗਲਾ ਚੇਅਰਮੈਨ ਮਾਰਕੀਟ ਕਮੇਟੀ, ਸੁਭਾਸ਼ ਨਾਗਪਾਲ ਸਿੱਖਿਆ ਕੋਆਰਡੀਨੇਟਰ, ਪ੍ਰਿੰਸੀਪਲ ਬੂਟਾ ਸਿੰਘ ਸਹਾਇਕ ਡਾਇਰੈਕਟਰ ਐਸ ਸੀ ਆਰ ਟੀ, ਪ੍ਰਿੰਸੀਪਲ ਗੁਰਮੀਤ ਸਿੰਘ ਬਲਾਕ ਨੋਡਲ ਅਫ਼ਸਰ ਬੁਢਲਾਡਾ, ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ ਮਾਨਸਾ, ਪ੍ਰਿੰਸੀਪਲ ਅਰੁਣ ਕੁਮਾਰ ਬਲਾਕ ਨੋਡਲ ਅਫ਼ਸਰ ਬਰੇਟਾ, ਮੁੱਖ ਅਧਿਆਪਕ ਗੁਰਦਾਸ ਸਿੰਘ, ਮੁੱਖ ਅਧਿਆਪਕ ਹਰਪ੍ਰੀਤ ਸਿੰਘ ਡੀ ਐਸ ਐਮ, ਮੁੱਖ ਅਧਿਆਪਕ ਮਨਦੀਪ ਕੁਮਾਰ, ਲੈਕਚਰਾਰ ਰਾਜਪਾਲ ਸਿੰਘ,ਪਿਆਰਾ ਸਿੰਘ ਗੁਰਨੇ, ਨਵਨੀਤ ਕੱਕੜ ਜ਼ਿਲ੍ਹਾ ਰਿਸੋਰਸ ਪਰਸਨ, ਲੈਕਚਰਾਰ ਮੱਖਣ ਸਿੰਘ, ਅਮਰਜੀਤ ਸਿੰਘ ਰੱਲੀ ਮੈਂਬਰ ਅਕਾਦਮਿਕ ਕੌਸ਼ਲ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਹਾਜ਼ਰ ਸਨ।