ਮਾਨਸਾ ਜ਼ਿਲ੍ਹੇ ਦੇ 8 ਪ੍ਰੀਖਿਆ ਕੇਂਦਰਾਂ 'ਚ ਹੋਵੇਗੀ ਪੰਜਾਬ ਰਾਜ ਨਿਪੁੰਨਤਾ ਖੋਜ ਅਤੇ NMSS ਪ੍ਰੀਖਿਆ
ਅਸ਼ੋਕ ਵਰਮਾ
ਮਾਨਸਾ, 18 ਨਵੰਬਰ 2026:ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐੱਸ. ਸੀ. ਈ. ਆਰ.ਟੀ.) ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (ਪੀ. ਐਸ. ਟੀ.ਐਸ. ਈ.) ਅਤੇ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ (ਐੱਨ. ਐਮ. ਐਮ.ਐੱਸ.) ਪ੍ਰੀਖਿਆ ਆਯੋਜਿਤ ਕੀਤੀ ਜਾ ਰਹੀ ਹੈ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਦੀ ਦੇਖਰੇਖ ਹੋ ਰਹੀ ਪ੍ਰੀਖਿਆ 'ਚ ਸੈਸ਼ਨ 2026-27 ਦੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਭਾਗ ਲੈਣਗੇ ਅਤੇ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ 1ਵਜੇ ਤੱਕ ਹੋਵੇਗਾ ।
ਸਿੱਖਿਆ ਅਧਿਕਾਰੀ ਨੀਲਮ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਜ਼ਿਲ੍ਹੇ ਵਿਚ 22 ਨਵੰਬਰ ਨੂੰ ਤਹਿਸੀਲ ਪੱਧਰ 'ਤੇ 8 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਪ੍ਰੀਖਿਆ ਦੇ ਸੰਚਾਲਨ ਲਈ ਤਿਆਰੀਆਂ ਪੂਰਨ ਤੌਰ 'ਤੇ ਮੁਕੰਮਲ ਕਰ ਲਈ ਗਈਆਂ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਜ਼ਿਲੇ 'ਚ ਪੀ. ਐੱਸ. ਟੀ.ਐੱਸ.ਈ. ਪ੍ਰੀਖਿਆ ਵਿਚ ਕੁੱਲ 1811 ਵਿਦਿਆਰਥੀ ਅਤੇ ਐੱਨ. ਐਮ. ਐਮ. ਐੱਸ. ਪ੍ਰੀਖਿਆ ਵਿਚ 2016 ਵਿਦਿਆਰਥੀ ਭਾਗ ਲੈ ਰਹੇ ਹਨ ਅਤੇ ਇਨ੍ਹਾਂ ਵਜ਼ੀਫਾ ਪ੍ਰੀਖਿਆਵਾਂ ਦਾ ਮਨੋਰਥ ਵਿਦਿਆਰਥੀਆਂ ਨੂੰ ਵਿਤੀ ਤੌਰ 'ਤੇ ਸਹਾਇਤਾ ਪ੍ਰਦਾਨ ਕਰਨਾ ਅਤੇ ਪੜ੍ਹਾਈ ਵੱਲ ਰੁਚਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਅੱਠਵੀਂ ਜਮਾਤ 'ਚ ਪੜ੍ਹ ਰਹੇ ਵਿਦਿਆਰਥੀ ਐੱਨ.ਐੱਮ.ਐੱਮ.ਐੱਸ. ਅਤੇ ਪੀ. ਐੱਸ. ਟੀ.ਐੱਸ.ਈ. ਪ੍ਰੀਖਿਆ ਪਾਸ ਕਰਨ ਉਪਰੰਤ ਅਗਲੇ 4 ਸਾਲ ਤੱਕ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀ ਅਗਲੇ 2 ਸਾਲ ਤੱਕ ਵਜੀਫੇ ਦੇ ਯੋਗ ਹੋਣਗੇ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਹਰਦੀਪ ਸਿੰਘ ਵੀ ਹਾਜ਼ਰ ਸਨ।
- Download Babushahi App
-
-