ਮਾਨਸਾ ਜ਼ਿਲ੍ਹੇ ਵਿੱਚ ਅੰਡਰ 17 ਵਾਲੀਬਾਲ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਦਿਖਾਇਆ ਆਪਣਾ ਦਮ ਖ਼ਮ
ਅਸ਼ੋਕ ਵਰਮਾ
ਮਾਨਸਾ 23 ਸਤੰਬਰ 2026 :ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ ਪਰਮਜੀਤ ਸਿੰਘ ਭੋਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ 70 ਵੀਆਂ ਸੂਬਾ ਪੱਧਰੀ ਅੰਡਰ 17 ਮੁੰਡੇ ਵਾਲੀਬਾਲ ਸਮੈਸਿੰਗ ਖੇਡਾਂ ਵਿੱਚ ਦਿਲਚਸਪ ਮੁਕਾਬਲੇ ਹੋ ਰਹੇ ਹਨ। ਮੁਕਾਬਲਿਆਂ ਦੇ ਪਹਿਲੇ ਦਿਨ ਦੇ ਸ਼ਾਮ ਦੇ ਸੈਸ਼ਨ ਵਿੱਚ ਚੁਸਪਿੰਦਰਵੀਰ ਸਿੰਘ ਚਹਿਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡ ਮੈਦਾਨ ਸਿਰਫ਼ ਜਿੱਤ ਅਤੇ ਹਾਰ ਦਾ ਮੰਚ ਨਹੀਂ, ਸਗੋਂ ਮਿਹਨਤ, ਅਨੁਸ਼ਾਸਨ, ਹੌਸਲੇ ਅਤੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦੀ ਪਾਠਸ਼ਾਲਾ ਹੈ। ਉਨ੍ਹਾਂ ਕਿਹਾ ਕਿ ਹਰ ਖਿਡਾਰੀ ਨੂੰ ਨਤੀਜੇ ਦੀ ਚਿੰਤਾ ਤੋਂ ਉੱਪਰ ਉੱਠ ਕੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਅਤੇ ਪੂਰੀ ਖੇਡ ਭਾਵਨਾ ਨਾਲ ਮੁਕਾਬਲੇ ਵਿੱਚ ਉਤਰਨਾ ਚਾਹੀਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਅੱਜ ਦਾ ਇਹ ਖੇਡ ਤਜਰਬਾ ਹੀ ਭਵਿੱਖ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੀ ਮਜ਼ਬੂਤ ਨੀਂਹ ਬਣੇਗਾ।
ਦੂਜੇ ਦਿਨ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਵਿੱਚ ਮਿਲਣ ਵਾਲਾ ਤਜਰਬਾ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਦ੍ਰਿੜ੍ਹਤਾ ਨਾਲ ਸਾਹਮਣਾ ਕਰਨ ਦੀ ਸਮਰੱਥਾ ਵੀ ਪੈਦਾ ਕਰਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਖੇਡਦਿਆਂ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅੱਜ ਦੀ ਮਿਹਨਤ ਹੀ ਭਵਿੱਖ ਦੀਆਂ ਵੱਡੀਆਂ ਉਪਲਬਧੀਆਂ ਦੀ ਮਜ਼ਬੂਤ ਨੀਂਹ ਬਣਦੀ ਹੈ।
ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਲੱਧੜ ਨੇ ਦੱਸਿਆ ਕਿ ਲੀਗ ਮੈਚ ਮੁਕਾਬਲਿਆਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸਪੋਰਟਸ ਸਕੂਲ ਜਲੰਧਰ ਨੂੰ, ਹੁਸ਼ਿਆਰਪੁਰ ਨੇ ਲੁਧਿਆਣਾ ਨੂੰ, ਜਲੰਧਰ ਨੇ ਫਰੀਦਕੋਟ ਨੂੰ, ਲੁਧਿਆਣਾ ਨੇ ਪਟਿਆਲਾ ਨੂੰ, ਮਲੇਰਕੋਟਲਾ ਨੇ ਗੁਰਦਾਸਪੁਰ ਨੂੰ, ਪੀ ਆਈ ਐਸ ਲੁਧਿਆਣਾ ਨੇ ਕਪੂਰਥਲਾ ਨੂੰ, ਪੀ ਆਈ ਐਸ ਮੋਹਾਲੀ ਨੇ ਸ੍ਰੀ ਮੁਕਤਸਰ ਸਾਹਿਬ ਨੂੰ, ਪੀ ਆਈ ਐਸ ਮੋਹਾਲੀ ਨੇ ਬਠਿੰਡਾ ਨੂੰ, ਪੀ ਆਈ ਐਸ ਲੁਧਿਆਣਾ ਨੇ ਸੰਗਰੂਰ ਨੂੰ, ਮਾਨਸਾ ਨੇ ਮੋਗਾ ਨੂੰ, ਸਾਈਂ ਮਸਤੂਆਣਾ ਸਾਹਿਬ ਨੇ ਫ਼ਰੀਦਕੋਟ ਨੂੰ, ਸ਼ਹੀਦ ਭਗਤ ਸਿੰਘ ਨਗਰ ਨੇ ਫਿਰੋਜ਼ਪੁਰ ਨੂੰ, ਸਪੋਰਟਸ ਸਕੂਲ ਜਲੰਧਰ ਨੇ ਬਰਨਾਲਾ ਨੂੰ,ਪਠਾਨਕੋਟ ਨੇ ਕਪੂਰਥਲਾ ਨੂੰ, ਸਾਈਂ ਮਸਤੂਆਣਾ ਸਾਹਿਬ ਨੇ ਜਲੰਧਰ ਨੂੰ, ਰੂਪਨਗਰ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ, ਸ਼੍ਰੀ ਮੁਕਤਸਰ ਸਾਹਿਬ ਨੇ ਬਠਿੰਡਾ ਨੂੰ, ਪੀ ਆਈ ਐਸ ਪਟਿਆਲਾ ਨੇ ਫਾਜ਼ਿਲਕਾ ਨੂੰ, ਸ਼੍ਰੀ ਅੰਮ੍ਰਿਤਸਰ ਸਹਿਬ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਨੂੰ ਹਰਾਇਆ।
- Download Babushahi App
-
-