ਮਾਨਸਿਕ ਸਮੱਸਿਆਵਾਂ ਦਾ ਹੱਲ ਕਰਦਾ ਹੈ ਟੈਲੀਮਾਨਸ: ਐਸ ਐਮ ਓ ਡਾ: ਧੀਰਾ ਗੁਪਤਾ
ਅਸ਼ੋਕ ਵਰਮਾ
ਗੋਨਿਆਣਾ,5 ਜੂਨ 2026, : ਸਥਾਨਕ ਸੀ.ਐਚ.ਸੀ. ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਧੀਰਾ ਗੁਪਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਾਨਸਿਕ ਸਮੱਸਿਆਵਾਂ ਦੇ ਹੱਲ ਲਈ ਇੱਕ ਆਨ ਲਾਇਨ ਸਹਾਇਤਾ ਲਿੰਕ ਟੈਲੀਮਾਨਸ ਦੀ ਸ਼ੁਰੂਆਤ ਕੀਤੀ ਹੈ। ਜਿਸ *ਤੇ ਸੰਪਰਕ ਕਰਕੇ ਮਾਹਿਰਾਂ ਤੋਂ ਕਿਸੇ ਵੀ ਤਰਾਂ ਦੇ ਤਨਾਅ ਦਾ ਹੱਲ ਪਤਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਲਿੰਕ ਰਾਹੀਂ ਇਮਤਿਹਾਨ ਅਤਤੇ ਕੈਰੀਅਰ ਨਾਲ ਸਬੰਧਿਤ ਤਨਾਅ, ਪਰਿਵਾਰਿਕ ਅਤੇ ਰਿਸ਼ਤਿਆਂ ਨਾਲ ਜੁੜੀਆਂ ਸਮੱਸਿਆਵਾਂ, ਨੀਂਦ ਨਾਲ ਸਬੰਧਿਤ ਸਮੱਸਿਆਵਾਂ ਆਦਿ ਦਾ ਹੱਲ ਲੱਭਿਆ ਜਾ ਸਕਦਾ ਹੈ। ਡਾਕਟਰ ਗੁਪਤਾ ਨੇ ਕਿਹਾ ਕਿ ਇਸ ਲਿੰਕ ਰਾਹੀਂ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਜਿਵੇਂ ਕਿ ਡਿਪ੍ਰੈਸ਼ਨ, ਐਂਜ਼ਾਇਟੀ, ਅਕੇਲਾਪਣ ਜਾਂ ਹੋਰ ਭਾਵਨਾਤਮਕ ਸਮੱਸਿਆਵਾਂ ਦੇ ਹੱਲ ਲਈ ਮੱਦਦ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਲਈ 14416 ਜਾਂ 18008914416 ਟੋਲ ਫਰੀ ਨੰਬਰ *ਤੇ ਕਾਲ ਕੀਤੀ ਜਾ ਸਕਦੀ ਹੈ।
- Download Babushahi App
-
-