ਮਾਮਲਾ ਵਿਆਹੁਤਾ ਵੱਲੋਂ ਜੀਵਨ ਲੀਲਾ ਸਮਾਪਤ ਕਰਨ ਦਾ : ਮੁਲਜ਼ਮਾ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਧਰਨੇ ਦੀ ਚਿਤਾਵਨੀ
ਰੋਹਿਤ ਗੁਪਤਾ
ਗੁਰਦਾਸਪੁਰ 13 ਜੁਲਾਈ, 2026
ਪੁਲਿਸ ਥਾਣਾ ਦੀਨਾਨਗਰ ਦੇ ਪਿੰਡ ਚੱਕ ਆਲੀਆ ਦੀ ਵਸਨੀਕ ਦੋ ਬੱਚਿਆਂ ਦੀ ਮਾਂ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਲਈ ਜਿਸ ਤੋਂ ਬਾਅਦ ਪੀੜਤ ਪੇਕੇ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਦੀਨਾਨਗਰ ਪੁਲਿਸ ਵੱਲੋਂ ਮਿਰਤਕਾ ਲੜਕੀ ਰਾਜਵਿੰਦਰ ਕੌਰ ਦੇ ਪਤੀ ਬਲਵਿੰਦਰ ਸਿੰਘ ਸਮੇਤ ਸਹੁਰਾ ਚੰਨਨ ਸਿੰਘ, ਸੱਸ ਬਲਜੀਤ ਕੌਰ ਅਤੇ ਨਨਾਂਣ ਸੰਦੀਪ ਕੌਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਮਾਮਲੇ ਚ ਨਾਮਜਦ ਸਹੁਰੇ ਪਰਿਵਾਰ ਦੇ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ ਜਿਸ ਤੇ ਮ੍ਰਿਤਕ ਲੜਕੀ ਦੇ ਪੇਕੇ ਪਰਿਵਾਰ, ਰਿਸ਼ਤੇਦਾਰਾਂ ਤੇ ਪੇਕੇ ਪਿੰਡ ਗਾਦੜੀਆਂ ਦੇ ਵਾਸੀਆਂ ਦੀ ਇਕੱਤਰਤਾ ਚ ਦੀਨਾਨਗਰ ਪੁਲਿਸ ਖਿਲਾਫ ਰੋਸ ਜਾਹਿਰ ਕੀਤਾ ਗਿਆ।
ਉੱਥੇ ਹੀ ਮਿਰਤਕਾ ਦੇ ਪੀੜਤ ਭਰਾ ਗੁਰਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੰਘੀ 3 ਜੁਲਾਈ ਨੂੰ ਉਹਨਾਂ ਨੂੰ ਖਬਰ ਮਿਲੀ ਸੀ ਕਿ ਉਹਨਾਂ ਦੀ ਭੈਣ ਰਾਜਵਿੰਦਰ ਕੌਰ ਨੇ ਕੋਈ ਜਹਰੀਲੀ ਵਸਤੂ ਨਿਗਲ ਲਈ ਹੈ ਤੇ ਉਹਨਾਂ ਵੱਲੋਂ ਲੜਕੀ ਨੂੰ ਬਚਾਉਣ ਲਈ ਵੱਖੋ ਵੱਖ ਹਸਪਤਾਲਾਂ ਚ ਇਲਾਜ ਲਈ ਕਾਫੀ ਚਾਰਾਜੋਈ ਕੀਤੀ ਗਈ ਪਰ ਇਲਾਜ ਦੌਰਾਨ ਉਹਨਾਂ ਦੀ ਭੈਣ ਦੀ ਮੌਤ ਹੋ ਗਈ ਸੀ। ਉਨਾਂ ਕਿਹਾ ਕਿ ਉਹਨਾਂ ਵੱਲੋਂ ਉਹਨਾਂ ਦੀ ਮ੍ਰਿਤਕ ਭੈਣ ਰਾਜਵਿੰਦਰ ਕੌਰ ਦੀ ਮੌਤ ਦੇ ਜਿੰਮੇਵਾਰ ਉਹਨਾਂ ਵੱਲੋਂ ਆਪਣੀ ਜੀਜੇ ਸਮੇਤ ਸਹੁਰੇ ਪਰਿਵਾਰ ਨੂੰ ਠਹਿਰਾਇਆ ਸੀ ਅਤੇ ਦੀਨਾਨਗਰ ਪੁਲਿਸ ਵੱਲੋਂ ਉਹਨਾਂ ਦੇ ਬਿਆਨਾਂ ਦੇ ਅਧਾਰ ਤੇ ਬੇਸ਼ਕ ਜੀਜੇ ਸਮੇਤ ਸਹੁਰੇ ਪਰਿਵਾਰ ਖਿਲਾਫ ਮਾਮਲਾ ਵੀ ਦਰਜ ਕਰ ਲਿਆ ਗਿਆ ਸੀ। ਮਾਮਲਾ ਦਰਜ ਹੋਏ ਨੂੰ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਵੀ ਦੀਨਾ ਨਗਰ ਪੁਲਿਸ ਵੱਲੋਂ ਮਾਮਲੇ ਚ ਨਾਮਜਦ ਇੱਕ ਵੀ ਮੁਲਜਮ ਦੀ ਗਿ੍ਰਫਤਾਰੀ ਨਹੀਂ ਕੀਤੀ ਗਈ । ਉਹਨਾਂ ਦੀਨਾਨਗਰ ਪੁਲਿਸ ਨੂੰ ਪੰਜ ਦਿਨ ਦਾ ਸਮਾਂ ਦੇ ਕੇ ਚਿਤਾਵਨੀ ਦਿੱਤੀ ਕਿ ਜੇਕਰ ਰਹਿੰਦੇ ਸਮੇਂ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਾ ਕੀਤੀ ਗਈ ਤਾਂ ਉਹ ਐਸ ਐਸ ਪੀ ਦਫਤਰ ਗੁਰਦਾਸਪੁਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ ।
ਇਸ ਸਬੰਧੀ ਜਦੋਂ ਦੀਨਾਨਗਰ ਦੇ ਥਾਣਾ ਮੁਖੀ ਸੁਰਿੰਦਰ ਪਾਲ ਸਿੰਘ ਨਾਲ ਗੱਲਬਾਤ ਹੋਈ ਤਾਂ ਉਹਨਾਂ ਦਾ ਕਹਿਣਾ ਸੀ ਕਿ ਉਹ ਇਸ ਮਸਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਲੈ ਰਹੇ ਹਨ ਤੇ ਉਹਨਾਂ ਦੀ ਪੁਲਿਸ ਟੀਮ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ ਪਰ ਮੁਲਜਮਾਂ ਦੇ ਘਰਾਂ ਚ ਤਾਲੇ ਲੱਗੇ ਹੋਏ ਹਨ। ਫਿਰ ਵੀ ਉਹ ਪੀੜਤ ਪਰਿਵਾਰ ਨੂੰ ਭਰੋਸਾ ਦਿੰਦੇ ਹਨ ਕੇ ਇਸ ਦੁੱਖ ਦੀ ਘੜੀ ਚ ਪੀੜਤ ਪਰਿਵਾਰ ਨਾਲ ਖੜੇ ਹਨ ਅਤੇ ਜਲਦ ਤੋਂ ਜਲਦ ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਜੇਲ ਦੀਆਂ ਸਲਾਖਾਂ ਚ ਸੁੱਟ ਦੇਣਗੇ ।
- Download Babushahi App
-
-