ਮਿਡ ਡੇ ਮੀਲ ਕੁਕ ਵਰਕਰ ਤਨਖਾਹਾਂ ਨੂੰ ਤਰਸੇ - ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
ਅਧਿਆਪਕ ਵਿਦਿਆਰਥੀਆਂ ਦੀ ਕੁਕਿੰਗ ਕੋਸਟ ਨੂੰ ਤਰਸੇ- ਜਸਵਿੰਦਰ ਸਿੰਘ ਸਮਾਣਾ
ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਅਧਿਆਪਕਾਂ ਨੂੰ ਬਣਾਇਆ ਕਰਜਾਈ - ਪਰਮਜੀਤ ਸਿੰਘ ਪਟਿਆਲਾ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 04 ਅਗਸਤ (
ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਬਣੀ ਹੈ ਉਦੋਂ ਤੋਂ ਹੀ ਸਰਕਾਰੀ ਸਕੂਲਾਂ ਦੀ ਮਾੜੀ ਦੁਰਦਸ਼ਾ ਸ਼ੁਰੂ ਹੋਈ। ਸਰਕਾਰ ਨੇ ਸਿੱਖਿਆ ਕ੍ਰਾਂਤੀ ਦੇ ਵੱਡੇ ਵੱਡੇ ਦਾਅਵੇ ਜਰੂਰ ਕੀਤੇ ਪਰ ਉਨਾਂ ਸਾਰੇ ਕੀਤੇ ਹੋਏ ਦਾਵਿਆਂ ਦੀ ਫੂਕ ਨਿਕਲ ਚੁੱਕੀ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਸਕੂਲਾਂ ਅੰਦਰ ਮਿਡ ਡੇ ਮੀਲ ਸਕੀਮ ਅਧੀਨ ਕੁਕ ਵਰਕਰ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ। ਪਰ ਪਿਛਲੇ 2 ਮਹੀਨਿਆਂ ਤੋਂ ਉਹਨਾਂ ਨੂੰ ਤਨਖਾਹ ਨਹੀਂ ਮਿਲੀ। ਇੰਨੀ ਮਹਿੰਗਾਈ ਦੇ ਸਮੇਂ ਵਿੱਚ ਬਿਨਾਂ ਤਨਖਾਹ ਤੋਂ ਗੁਜ਼ਾਰਾ ਕਰਨਾ ਬਹੁਤ ਔਖਾ ਹੈ। ਮਿਡ ਡੇ ਮੀਲ ਵਰਕਰ ਪਹਿਲਾਂ ਹੀ ਬਹੁਤ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ। ਆਗੂਆਂ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਮਿੱਡੇ ਮੀਲ ਦੀ ਕੋਈ ਵੀ ਰਾਸ਼ੀ ਸਕੂਲਾਂ ਨੂੰ ਉਪਲਬਧ ਨਹੀਂ ਕਰਵਾਈ ਗਈ। ਜਦੋਂ ਤੋਂ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਅਧਿਆਪਕ ਕਰਜਾਈ ਹੋਏ ਪਏ ਹਨ। ਕਦੇ ਵੀ ਮਿਡ ਡੇ ਮੀਲ ਦੀ ਰਾਸ਼ੀ ਸਕੂਲਾਂ ਨੂੰ ਸਹੀ ਸਮੇਂ ਤੇ ਉਪਲਬਧ ਨਹੀਂ ਕਰਵਾਈ ਜਾਂਦੀ । ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ਲਈ ਬਣਦੀ ਰਾਸ਼ੀ ਛੇਤੀ ਤੋਂ ਛੇਤੀ ਪਾਈ ਜਾਵੇ ਤਾਂ ਜੋ ਮਿਡ ਡੇ ਮਿਲ ਸਕੀਮ ਨੂੰ ਲਗਾਤਾਰ ਸਹੀ ਢੰਗ ਨਾਲ ਚਲਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ। ਇਹ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਵਿਰੋਧੀ ਸਰਕਾਰ ਸਾਬਤ ਹੋਈ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਛੇਤੀ ਤੋਂ ਛੇਤੀ ਮਿਡ ਡੇਅ ਮਿਲ ਵਰਕਰਾਂ ਦੀ ਬਣਦੀ ਤਨਖਾਹ ਨਹੀਂ ਦਿੰਦੀ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਦਾ ਪਿੰਡ ਪਿੱਡ ਪੱਧਰ ਤੇ ਕਰਾਓ ਕੀਤਾ ਜਾਵੇਗਾ।ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਸੁਰਿੰਦਰ ਸਿੰਘ ਲਾਡਾ, ਅਮਰਿੰਦਰ ਸਿੰਘ ਤਰਖੇੜੀ,ਗੁਰਵਿੰਦਰ ਸਿੰਘ ਖੰਗੂੜਾ, ਜੁਗਪਰਗਟ ਸਿੰਘ,ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।
- Download Babushahi App
-
-