ਮਿਸਲ ਸਤਲੁਜ ਨੇ ਅੰਮ੍ਰਿਤਸਰ ਵਿੱਚ ਇਸਤਰੀ ਵਿੰਗ ਨੂੰ ਦਿੱਤੀ ਨਵੀਂ ਮਜ਼ਬੂਤੀ: ਜਸਮੀਤ ਕੌਰ ਛੀਨਾ
ਅੰਮ੍ਰਿਤਸਰ 9 ਜੁਲਾਈ 2026- ਪੰਜਾਬ ਭਰ ਵਿੱਚ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮਿਸਲ ਸਤਲੁਜ ਪਾਰਟੀ ਵੱਲੋਂ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਨੂੰ ਮਿਸਲ ਸਤਲੁਜ ਪਾਰਟੀ ਨਾਲ ਜੋੜ ਕੇ ਲੋਕ -ਆਧਾਰ ਨੂੰ ਹੋਰ ਵਿਸ਼ਾਲ ਬਣਾਇਆ ਜਾ ਰਿਹਾ ਹੈ।
ਗੁਰੂ ਨਗਰੀ ਅੰਮ੍ਰਿਤਸਰ ਵਿੱਚ ਮਿਸਲ ਸਤਲੁਜ ਦੇ ਇਸਤਰੀ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਹਤਵਪੂਰਨ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ। ਪੰਜਾਬ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਮਿਸਲ ਸਤਲੁਜ ਪਾਰਟੀ ਵੱਲੋਂ ਔਰਤਾਂ ਨੂੰ ਜਥੇਬੰਦਕ ਢਾਂਚੇ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਦੇਣ ਅਤੇ ਉਹਨਾਂ ਦੀ ਅਗਵਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਬੀਬੀ ਬਲਵਿੰਦਰ ਕੌਰ ਸੰਧੂ ਨੂੰ ਮਿਸਲ ਸਤਲੁਜ ਇਸਤਰੀ ਵਿੰਗ ਦੀ ਪੰਜਾਬ ਮੀਤ ਪ੍ਰਧਾਨ, ਬੀਬੀ ਗੁਰਪਰਿੰਦਰ ਕੌਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਧਾਨ ਅਤੇ ਬੀਬੀ ਬਲਜੀਤ ਕੌਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਸਰਦਾਰ ਭਗਵੰਤ ਸਿੰਘ (ਸਾਬਕਾ ਬੈਂਕ ਮੈਨੇਜਰ), ਪ੍ਰਿਯੰਕਾ, ਪੂਜਾ ਰਾਣੀ, ਬਲਵਿੰਦਰ ਕੌਰ, ਹਰਜੀਤ ਪਾਲ ਸਿੰਘ ਅਤੇ ਰਾਜਵਿੰਦਰ ਕੌਰ ਨੇ ਵੀ ਮਿਸਲ ਸਤਲੁਜ ਪਾਰਟੀ ਵਿੱਚ ਸ਼ਮੂਲੀਅਤ ਕਰਦਿਆਂ ਪਾਰਟੀ ਦੀ ਵਿਚਾਰਧਾਰਾ ਅਤੇ ਪੰਜਾਬ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਭਰੋਸਾ ਦਿੱਤਾ।
ਬੀਬੀ ਜਸਮੀਤ ਕੌਰ ਛੀਨਾ ਨੇ ਪੰਜਾਬ ਭਰ ਦੀਆਂ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਓਹ ਵੱਧ ਚੜ੍ਹ ਕੇ ਪਾਰਟੀ ਵਿੱਚ ਸ਼ਾਮਿਲ ਹੋਣ ਅਤੇ ਪੰਜਾਬ ਦੇ ਚੰਗੇਰੇ ਹਿੱਤਾਂ ਲਈ ਕੰਮ ਕਰਨ l ਇਸ ਦੇ ਨਾਲ ਹੀ ਓਹਨਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਅਤੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੇ ਤਜਰਬੇ, ਸਮਰਪਣ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਵਿੱਚ ਮਿਸਲ ਸਤਲੁਜ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਯੋਗਦਾਨ ਮਿਲੇਗਾ।
- Download Babushahi App
-
-