ਮਿਸ਼ਨ 2027 ਦੀਆਂ ਤਿਆਰੀਆਂ ਤੇਜ਼,ਨਵਤੇਜ ਸਿੰਘ ਚੀਮਾ ਵੱਲੋਂ ਮੀਟਿੰਗ
**ਸੁਲਤਾਨਪੁਰ ਲੋਧੀ ਵਿੱਚ ਕਾਂਗਰਸ ਦੀਆਂ ਸਰਗਰਮੀਆਂ ਤੇਜ਼, ਨਵਤੇਜ ਸਿੰਘ ਚੀਮਾ ਨੇ ਸਾਥੀਆਂ ਨਾਲ ਕੀਤੀ ਵਿਚਾਰ-ਚਰਚਾ**
ਬਲਵਿੰਦਰ ਸਿੰਘ ਧਾਲੀਵਾਲ/ਪ੍ਰਦੀਪ ਸਿੰਘ ਅਟਵਾਲ
**ਸੁਲਤਾਨਪੁਰ ਲੋਧੀ:** ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਪਿੰਡ ਹਰਨਾਮਪੁਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡ ਦੇ ਮੋਹਤਬਰਾਂ ਅਤੇ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮਿਸ਼ਨ 2027 ਨੂੰ ਲੈ ਕੇ ਅਗਲੀ ਰਣਨੀਤੀ, ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਬਲਕਾਰ ਸਿੰਘ ਭਲਵਾਨ, ਜਸਪਾਲ ਸਿੰਘ ਹਰਨਾਮਪੁਰ, ਜਸਵੀਰ ਸਿੰਘ ਟੁਰਨਾ, ਜਸਵਿੰਦਰ ਸਿੰਘ ਟੁਰਨਾ, ਫੁੰਮਣ ਸਿੰਘ, ਜਗਤਾਰ ਸਿੰਘ, ਜਸਵੰਤ ਸਿੰਘ ਚੰਦੀ, ਧੰਨਾ ਸ਼ਾਹ, ਬਲਵੰਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ ਟੁਰਨਾ, ਸ਼ਿੰਗਾਰਾ ਸਿੰਘ, ਕਰਨੈਲ ਸਿੰਘ, ਹਰਵਿੰਦਰ ਸਿੰਘ ਅਤੇ ਸਾਧੂ ਸਿੰਘ ਸਮੇਤ ਪਿੰਡ ਦੇ ਹੋਰ ਸਾਥੀ ਮੌਜੂਦ ਸਨ।
ਇਸ ਤੋਂ ਇਲਾਵਾ ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਬਲਦੇਵ ਸਿੰਘ ਰੰਗੀਲਪੁਰ, ਅਮਰ ਸਿੰਘ ਮੰਡ, ਮੋਨੂੰ ਭੰਡਾਰੀ, ਹਰਨੇਕ ਸਿੰਘ ਵਿਰਦੀ, ਪਰਮਿੰਦਰ ਸਿੰਘ ਪਿੰਦਾ, ਗੁਰਪ੍ਰੀਤ ਸਿੰਘ ਭਿੰਡਰ, ਸੁਰਜੀਤ ਸਿੰਘ, ਬਲਵੀਰ ਸਿੰਘ ਸੰਧਾ ਅਤੇ ਬਲਜਿੰਦਰ ਸਿੰਘ ਪੀ.ਏ. ਸਮੇਤ ਹੋਰ ਸਾਥੀ ਵੀ ਹਾਜ਼ਰ ਸਨ।
**ਮਿਸ਼ਨ 2027 ਨੂੰ ਲੈ ਕੇ ਹਲਕੇ ਵਿੱਚ ਹੋ ਰਹੀਆਂ ਇਹ ਮੀਟਿੰਗਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਸਰਗਰਮੀਆਂ ਦੇ ਤੇਜ਼ ਹੋਣ ਦਾ ਸੰਕੇਤ ਦੇ ਰਹੀਆਂ ਹਨ।**
- Download Babushahi App
-
-