ਮੀਂਹ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਲਿਆਂਦੀ ਠੰਢ
ਤਾਪਮਾਨ ਆਮ ਨਾਲੋਂ 8.6 ਡਿਗਰੀ ਘੱਟ
48 ਘੰਟਿਆਂ ਵਿਚ ਦੁਬਾਰਾ ਪੈ ਸਕਦੈ ਮੀਂਹ
ਬਾਬੂਸ਼ਾਹੀ ਬਿਊਰੋ
ਮੋਹਾਲੀ 2 ਅਕਤੂਬਰ 2026: ਮੀਂਹ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਹੁਣ ਠੰਢ ਦਾ ਅਹਿਸਾਸ ਹੋਣ ਲੱਗਾ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 4.8 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 8.6 ਡਿਗਰੀ ਘੱਟ ਹੈ। ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ 12 ਤੋਂ 15 ਅਕਤੂਬਰ ਤੱਕ ਮੀਂਹ ਜਾਰੀ ਰਹਿਣ ਦੀ ਉਮੀਦ ਹੈ। ਕੁਝ ਇਲਾਕਿਆਂ ਵਿੱਚ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਹਾਲਾਤਾਂ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਅੱਜ ਕੁਝ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ 'ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
- Download Babushahi App
-
-