ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਨੂੰ ਲੈਕੇ ਸਰਕਾਰ ਦਾ ਪੁਤਲਾ ਫ਼ੂਕਿਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ 01 ਜਨਵਰੀ ,2026
ਅੱਜ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਨੂੰ ਲੈਕੇ ਨਵਾਂਸ਼ਹਿਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ, ਜਿਲਾ ਪ੍ਰਧਾਨ ਗੁਰਦਿਆਲ ਰੱਕੜ, ਜਿਲਾ ਸਕੱਤਰ ਪਰਵੀਨ ਕੁਮਾਰ ਨਿਰਾਲਾ,ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲਾ ਆਗੂਆਂ ਕਮਲਜੀਤ ਸਣਾਵਾ ਅਤੇ ਹਰੀ ਰਾਮ ਰਸੂਲਪੁਰੀ ਨੇ ਕਿਹਾ ਪੰਜਾਬ ਪੁਲਸ ਨੇ ਦੀ ਦਿਨ ਪਹਿਲਾਂ ਮੁਕੇਸ਼ ਮਲੌਦ ਨੂੰ ਸਾਲ 2014 ਵਿੱਚ ਦਰਜ ਇੱਕ ਕੇਸ ਵਿੱਚ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਕੇਸ਼ ਮਲੌਦ ਮਜ਼ਦੂਰ ਆਗੂ ਹਨ ਜ਼ੋ ਦਲਿਤਾਂ ਨੂੰ ਜਮੀਨ ਦਿਵਾਉਣ ਦੀ ਤਿੱਖੀ ਲੜਾਈ ਲੜ੍ਹ ਰਹੇ ਹਨ। ਉਹਨਾਂ ਕਿਹਾ ਕਿ ਉਸਨੂੰ ਗ੍ਰਿਫ਼ਤਾਰ ਕਰਨ ਨਾਲ ਪੰਜਾਬ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਇਕ ਬਾਰ ਫਿਰ ਨੰਗਾ ਹੋ ਗਿਆ ਹੈ। ਆਗੂਆਂ ਨੇ ਮੁਕੇਸ਼ ਮਲੌਦ ਨੂੰ ਫੌਰੀ ਰਿਹਾਅ ਕਰਨ ਅਤੇ ਉਸ ਅਤੇ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।ਇਸ ਮੌਕੇ ਇਸਤਰੀ ਜਾਗਰਤੀ ਮੰਚ ਦੇ ਜਿਲਾ ਸਕੱਤਰ ਰੁਪਿੰਦਰ ਕੌਰ ਦੁਰਗਾਪੁਰ, ਕਿਰਨਜੀਤ ਕੌਰ, ਸੁਰਿੰਦਰ ਮੀਰਪੁਰ, ਆਟੋ ਯੂਨੀਅਨ ਦੇ ਆਗੂ ਤਰਨਜੀਤ,ਗੋਪੀ, ਉਸਾਰੀ ਮਿਸਤਰੀ ਮਜਦੂਰ ਯੂਨੀਅਨ ਦੇ ਆਗੂ ਓਮ ਪ੍ਰਕਾਸ਼ ਵੀ ਮੌਜੂਦ ਸਨ।