ਮੁਹਾਲੀ ਵਿੱਚ ਪੰਜਾਬ ਪੁਲਿਸ ਦੇ ASI ਦੀ ਗੋਲੀ ਲੱਗਣ ਨਾਲ ਮੌਤ, ਸਰੀਰ 'ਤੇ ਮਿਲੇ 4-5 ਗੋਲੀਆਂ ਦੇ ਨਿਸ਼ਾਨ
Ravi Jakhu
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 3 ਸਤੰਬਰ, 2026 : ਮੁਹਾਲੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਦੇ ਇੱਕ ਰਿਟਾਇਰਡ ਸੀਨੀਅਰ ਅਧਿਕਾਰੀ ਨਾਲ ਤਾਇਨਾਤ ਗੰਨਮੈਨ (ਏ.ਐੱਸ.ਆਈ.) ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਏ.ਐੱਸ.ਆਈ. (ASI) ਓਂਕਾਰ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਓਂਕਾਰ ਸਿੰਘ ਨੂੰ 4 ਤੋਂ 5 ਗੋਲੀਆਂ ਲੱਗੀਆਂ ਹਨ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਜਾਂ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਵੇਲੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ।
- Download Babushahi App
-
-