ਮੁੰਡੀਆਂ ਦਾ ਬਿੱਟੂ ਨੂੰ ਠੋਕਵਾਂ ਜਵਾਬ: "ਮੈਂ ਕਿਤੇ ਨਹੀਂ ਭੱਜਿਆ, ਚੰਡੀਗੜ੍ਹ ਹੀ ਬੈਠਾ ਹਾਂ"
Babushahi Network
ਚੰਡੀਗੜ੍ਹ, 24 ਸਤੰਬਰ 2026- ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਨ੍ਹਾਂ ਦੇ ਵਿਦੇਸ਼ ਚਲੇ ਜਾਣ ਸਬੰਧੀ ਕੀਤੇ ਦਾਅਵੇ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਮੁੰਡੀਆਂ ਨੇ ਕਿਹਾ ਕਿ ਉਹ ਕਿਤੇ ਨਹੀਂ ਗਏ ਅਤੇ ਚੰਡੀਗੜ੍ਹ ਵਿੱਚ ਹੀ ਮੌਜੂਦ ਹਨ।
ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਬਿੱਟੂ ਦੀ ‘ਟਰੈਵਲ ਏਜੰਸੀ’ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ, ਜੋ ਅਜਿਹੀਆਂ ਅਫ਼ਵਾਹਾਂ ਫੈਲਾ ਰਹੀ ਹੈ। ਈਡੀ ਦੀ ਕਾਰਵਾਈ ਬਾਰੇ ਮੁੰਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਉਨ੍ਹਾਂ ਦੇ ਭਤੀਜੇ ਗੁਰਪ੍ਰੀਤ ਸਿੰਘ ਪ੍ਰਿੰਸ ਦੀ ਰਿਹਾਇਸ਼ ’ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਤਲਾਸ਼ੀ ਦੌਰਾਨ ਕੋਈ ਗੈਰ-ਕਾਨੂੰਨੀ ਚੀਜ਼ ਜਾਂ ਇਤਰਾਜ਼ਯੋਗ ਦਸਤਾਵੇਜ਼ ਨਹੀਂ ਮਿਲਿਆ।
ਮੁੰਡੀਆਂ ਨੇ ਦੋਸ਼ ਲਾਇਆ ਕਿ ਕੇਂਦਰੀ ਏਜੰਸੀਆਂ ਦੀ ਵਰਤੋਂ ਸਿਆਸੀ ਬਦਲਾਖੋਰੀ ਲਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬਿੱਟੂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਸੀ ਕਿ ਈਡੀ ਦੀ ਕਾਰਵਾਈ ਦੇ ਡਰੋਂ ਮੁੰਡੀਆਂ ਵਿਦੇਸ਼ ਚਲੇ ਗਏ ਹਨ। ਮੁੰਡੀਆਂ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ‘ਆਪ’ ਆਗੂ ਡਰਨ ਵਾਲੇ ਨਹੀਂ ਹਨ।
- Download Babushahi App
-
-