ਮੁੱਖ ਮੰਤਰੀ ਤੀਰਥ ਯਾਤਰਾ: ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ : ਅਮਰਜੀਤ ਮਹਿਤਾ
ਅਸ਼ੋਕ ਵਰਮਾ
ਬਠਿੰਡਾ, 17 ਅਗਸਤ 2026:ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਵਲੋਂ ਪਰਸ ਰਾਮ ਨਗਰ ਤੋਂ ਸ਼ਰਧਾਲੂਆਂ ਨਾਲ ਭਰੀਆਂ 2 ਬੱਸਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਯਾਤਰੀਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਉਨ੍ਹਾ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਰਿਹਾਇਸ਼, ਭੋਜਨ ਅਤੇ ਸੁਰੱਖਿਆ ਦਾ ਪੂਰਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਬਜ਼ੁਰਗ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ।ਇਸ ਮੌਕੇ ਉਨ੍ਹਾਂ ਨਾਲ ਵਾਰਡ ਨੰਬਰ ਕੌਂਸਲਰ ਰਾਜ ਰਾਣੀ, ਬਲਾਕ ਪ੍ਰਧਾਨ ਸੁਰਜੀਤ ਨੇਗੀ, ਸਾਧੂ ਸਿੰਘ, ਹਰਜਿੰਦਰ ਸ਼ਿੰਦਾ, ਨਵੀਨ ਧੀਰ, ਗੋਵਿੰਦਾ ਕਪੂਰਾ ਆਦਿ ਹਾਜ਼ਰ ਸਨ।
- Download Babushahi App
-
-