ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਕਰ ਰਹੀ ਸਾਕਾਰ : ਅਮਰਜੀਤ ਸਿੰਘ ਮਹਿਤਾ
ਪਰਸ ਰਾਮ ਨਗਰ ਤੋਂ ਤੀਰਥ ਯਾਤਰੀਆਂ ਦੀਆਂ ਬੱਸਾਂ ਰਵਾਨਾ
ਅਸ਼ੋਕ ਵਰਮਾ
ਬਠਿੰਡਾ, 1 3 ਜੁਲਾਈ 2026 :ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਸਿੰਘ ਮਹਿਤਾ ਵਲੋਂ ਪਰਸ ਰਾਮ ਨਗਰ ਤੋਂ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਸ. ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ ਵਿਸੇਸ਼ ਤੌਰ 'ਤੇ ਮੌਜੂਦ ਸਨ।
ਇਸ ਦੌਰਾਨ ਸ੍ਰੀ ਅਮਰਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਯਾਤਰੀਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਉਨ੍ਹਾ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ।
ਇਸ ਦੌਰਾਨ ਸ. ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਰਿਹਾਇਸ਼, ਭੋਜਨ ਅਤੇ ਸੁਰੱਖਿਆ ਦਾ ਪੂਰਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਬਜ਼ੁਰਗ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ।
ਇਸ ਮੌਕੇ ਕੌਂਸਲਰ ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ, ਬਲਾਕ ਪ੍ਰਧਾਨ ਸ੍ਰੀ ਜਸਵਿੰਦਰ ਸਿੰਘ ਜੱਸੀ ਤੇ ਹੋਰ ਪਤਵੰਤੇ ਆਦਿ ਹਾਜ਼ਰ ਸਨ।
- Download Babushahi App
-
-