ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ..... ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਹਲਕੇ ਕੀਤੀ 13ਵੀਂ ਬੱਸ ਰਵਾਨਾ
ਮੋਹਾਲੀ 19 ਮਾਰਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ 13ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਯਾਤਰਾ ਲਈ ਰਵਾਨਾ ਕੀਤਾ ਗਿਆ, ਗੁਰਦੁਆਰਾ ਨਾਨਕ ਦਰਬਾਰ ਸੈਕਟਰ- 91 ਮੋਹਾਲੀ ਤੋਂ ਸ਼ਰਧਾਲੂਆਂ ਨਾਲ ਭਰੀ ਇਸ ਬੱਸ ਨੂੰ ਰਵਾਨਾ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਤਿੰਨ ਦਿਨ ਅਤੇ ਦੋ ਰਾਤਾਂ ਤੀਰਥ ਯਾਤਰਾ ਪੂਰੀ ਕਰਕੇ ਸ਼ਰਧਾਲੂ ਮੋਹਾਲੀ ਵਾਪਸ ਪਹੁੰਚਣਗੇ, ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਰਧਾਲੂਆਂ ਦੇ ਆਉਣ ਜਾਣ ਅਤੇ ਰਹਿਣ ਦੀ ਪੂਰੀ ਵਿਵਸਥਾ ਕੀਤੀ ਗਈ ਹੈ, ਬੱਸ ਦੇ ਨਾਲ ਇੱਕ ਮੈਡੀਕਲ ਮਾਹਿਰ ਅਤੇ ਗਾਈਡ ਵੀ ਮੌਜੂਦ ਰਹਿੰਦੇ ਹਨ , ਤਾਂ ਕਿ ਸਫਰ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਦੇ ਚਲਦਿਆਂ ਇਸ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ ਅਤੇ ਸ਼ਰਧਾਲੂ ਆਪ ਮੁਹਾਰੇ ਪੂਰੇ ਉਤਸਾਹ ਨਾਲ ਇਸ ਯਾਤਰਾ ਦੇ ਲਈ ਆਪੋ- ਆਪਣੇ ਹਲਕੇ ਵਿੱਚ ਰਜਿਸਟਰੇਸ਼ਨ ਕਰਵਾ ਰਹੇ ਹਨ, ਇਸ ਯੋਜਨਾ ਨੂੰ ਅਗਾਂਹ ਵੀ ਚੱਲਦਾ ਰੱਖਿਆ ਜਾਵੇਗਾ, ਤਾਂ ਕਿ ਕੋਈ ਵੀ ਸ਼ਰਧਾਲੂ ਇਸ ਯਾਤਰਾ ਤੋਂ ਵਾਂਝਾ ਨਾ ਰਹਿ ਸਕੇ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਯਾਤਰਾ ਉਪਰੰਤ ਸ਼ਰਧਾਲੂ ਵਾਪਸ ਪਹੁੰਚਦੇ ਹਨ, ਉਹਨਾਂ ਵੱਲੋਂ ਬਕਾਇਦਾ ਫੋਨ ਤੇ ਉਹਨਾਂ ਨਾਲ ਤੀਰਥ ਯਾਤਰਾ ਯੋਜਨਾ ਨੂੰ ਸਲਾਹਿਆ ਜਾਂਦਾ ਹੈ ਅਤੇ ਅਤੇ ਪੂਰੇ ਉਤਸ਼ਾਹ ਨਾਲ ਇਸ ਯਾਤਰਾ ਬਾਰੇ ਗੱਲ ਕੀਤੀ ਜਾਂਦੀ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਦੇ ਲਈ ਉਹ ਇਸ ਯੋਜਨਾ ਨੂੰ ਸ਼ੁਰੂ ਕਰਨ ਦੇ ਲਈ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਦਾ ਵੀ ਧੰਨਵਾਦ ਕਰਦੇ ਹਨ, ਇਸ ਮੌਕੇ ਤੇ ਮੌਜੂਦ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸ਼ਰਧਾਲੂ ਆਪੋ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਇਸ ਯਾਤਰਾ ਦੇ ਬਾਰੇ ਵਿੱਚ ਆਪੋ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਵੀ ਕਹਿ ਰਹੇ ਹਨ, ਜੋ ਕਿ ਇੱਕ ਚੰਗੀ ਗੱਲ ਹੈ, ਸਟੇਟ ਅਵਾਰਡੀ- ਫੂਲਰਾਜ ਸਿੰਘ ਹੋਰਾਂ ਕਿਹਾ ਕਿ ਇਸ ਦੇ ਲਈ ਉਹ ਹਲਕਾ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੀ ਹਮੇਸ਼ਾ ਧੰਨਵਾਦੀ ਰਹਿਣਗੇ, ਜਿਨਾਂ ਵੱਲੋਂ ਇਸ ਯੋਜਨਾ ਦੇ ਤਹਿਤ ਜਾਣ ਦੇ ਸ਼ਰਧਾਲੂਆਂ ਨੂੰ ਜਾਣ ਦੇ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਇਸ ਮੌਕੇ ਤੇ13ਵੀ ਬੱਸ ਨੂੰ ਰਵਾਨਾ ਕੀਤੇ ਜਾਣ ਦੇ ਦੌਰਾਨ ਹਲਕਾ ਕੋਆਰਡੀਨੇਟਰ - ਫੂਲਰਾਜ ਸਿੰਘ ਅਤੇ ਸੁਰਿੰਦਰ ਸਿੰਘ ਰੋਡਾ ਸੁਹਾਣਾ ਤੋਂ ਇਲਾਵਾ ਅਵਤਾਰ ਸਿੰਘ ਜਨਰਲ ਸਕੱਤਰ- ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ 74, ਸ਼ੇਰ ਸਿੰਘ- ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ 74, ਬਲਦੇਵ ਸਿੰਘ ਕੰਗ, ਅਜਮੇਰ ਸਿੰਘ ਸੁਹਾਣਾ, ਗੁਰਦੇਵ ਸਿੰਘ, ਗੁਰਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ, ਨਿਹਾਲ ਸਿੰਘ ਵਿਰਕ,ਗੁਰਦੀਪ ਸਿੰਘ ਟਿਵਾਣਾ,ਬਚਿੱਤਰ ਸਿੰਘ, ਅਮਰਜੀਤ ਸਿੰਘ, ਸੁਖਵੰਤ ਸਿੰਘ, ਜਗਦੀਸ਼ ਸਿੰਘ ਵੀ ਹਾਜ਼ਰ ਸਨ,
Click to Follow Babushahi Facebook page →