ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਿਆਸ ਮੁਖੀ ਦਾ ਨਾਂ ਲਏ ਬਗੈਰ ਤਿੱਖਾ ਹਮਲਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 3 ਫਰਵਰੀ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦਾ ਨਾਮ ਲਏ ਬਗੈਰ ਅੱਜ ਉਹਨਾਂ ’ਤੇ ਤਿੱਖਾ ਹਮਲਾ ਕੀਤਾ।
ਉਹਨਾਂ ਪੰਜਾਬੀ ਵਿਚ ਟਵੀਟ ਕੀਤਾ ਹੈ।
’’ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਉਥੇ ਰੱਬ ਰਾਖਾ ਜਿਥੇ ਮੁਲਾਕਾਤੀ ਹੀ ਜੱਜ ਬਣ ਜਾਣ..’’
ਦੱਸਣਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੱਲ੍ਹ ਨਾਭਾ ਜੇਲ੍ਹ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਮਗਰੋਂ ਉਹਨਾਂ ਖਿਲਾਫ ਦਰਜ ਕੇਸਾਂ ਨੂੰ ਝੂਠੇ ਕਰਾਰ ਦਿੱਤਾ ਸੀ।
ਪੜ੍ਹੋ ਟਵੀਟ: