ਮੇਅਰ ਤੇ ਚੇਅਰਮੈਨ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ
ਰੋਹਿਤ ਗੁਪਤਾ
ਬਟਾਲਾ, 21 ਅਗਸਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲਗਾਤਾਰ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾਂਦੀਆਂ ਹਨ। ਜਿਸ ਦੇ ਚੱਲਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਤੇ ਚੇਅਰਮੈਨ ਮਾਨਿਕ ਮਹਿਤਾ ਪਹੁੰਚੇ ਗਾਂਧੀ ਨਗਰ ਕੈਂਪ ਅਤੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਗਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਬਟਾਲਾ ਸ਼ਹਿਰ ‘ਚ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾ ਕੇ ਸ਼ਹਿਰ ਦੀ ਨੁਹਾਰ ਬਦਲੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।
ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਟਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ। ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਉਸਾਰੀ ਕਰਵਾਈ ਗਈ ਹੈ। ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਕਾਸ ਕੰਮ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।
- Download Babushahi App
-
-