ਮੇਅਰ ਪਦਮਜੀਤ ਮਹਿਤਾ ਵੱਲੋਂ ਗਰੀਨ ਸਿਟੀ ਰੋਡ ’ਤੇ ਨਵੀਆਂ ਸਟ੍ਰੀਟ ਲਾਈਟਾਂ ਦਾ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ, 20 ਜੂਨ 2026 : ਵਾਰਡ ਨੰਬਰ 4 ਵਿੱਚ ਸਥਿਤ ਗ੍ਰੀਨ ਸਿਟੀ ਰੋਡ ’ਤੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਨਵੀਆਂ ਸਟ੍ਰੀਟ ਲਾਈਟਾਂ ਦਾ ਉਦਘਾਟਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਸਵਿੱਚ ਆਨ ਕਰਕੇ ਕੀਤਾ। ਇਸ ਮੌਕੇ ’ਤੇ ਕੌਂਸਲਰ ਸ੍ਰੀ ਉਮੇਸ਼ ਗਰਗ ‘ਗੋਗੀ’, ਐਕਸੀਅਨ ਨਗਰ ਨਿਗਮ ਸ੍ਰੀ ਨੀਰਜ ਕੁਮਾਰ ਸਮੇਤ ਹੋਰ ਲੋਕ ਵੀ ਹਾਜ਼ਰ ਸਨ।ਇਸ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਨਗਰ ਨਿਗਮ ਦੀ ਪ੍ਰਮੁੱਖ ਤਰਜੀਹ ਹੈ। ਗ੍ਰੀਨ ਸਿਟੀ ਰੋਡ ’ਤੇ ਨਵੀਆਂ ਸਟ੍ਰੀਟ ਲਾਈਟਾਂ ਲੱਗਣ ਨਾਲ ਇਲਾਕੇ ਵਿੱਚ ਰਾਤ ਦੇ ਸਮੇਂ ਆਵਾਜਾਈ ਹੋਰ ਵੀ ਸੁਰੱਖਿਅਤ ਅਤੇ ਸੁਵਿਧਾਜਨਕ ਹੋਵੇਗੀ। ਉਨ੍ਹਾਂ ਕਿਹਾ ਕਿ ਬਿਹਤਰ ਰੌਸ਼ਨੀ ਪ੍ਰਬੰਧ ਨਾਲ ਨਾ ਸਿਰਫ਼ ਸੜਕ ਹਾਦਸਿਆਂ ਵਿੱਚ ਕਮੀ ਆਵੇਗੀ, ਸਗੋਂ ਸਮਾਜ ਵਿਰੋਧੀ ਗਤੀਵਿਧੀਆਂ ’ਤੇ ਵੀ ਰੋਕ ਲੱਗੇਗੀ।
ਮੇਅਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜ ਲਗਾਤਾਰ ਅੱਗੇ ਵਧਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਨਵੀਆਂ ਯੋਜਨਾਵਾਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸ਼ਹਿਰ ਦੀ ਸੁੰਦਰਤਾ ਅਤੇ ਸਫ਼ਾਈ ਨੂੰ ਬਰਕਰਾਰ ਰੱਖਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ’ਤੇ ਕੌਂਸਲਰ ਸ੍ਰੀ ਉਮੇਸ਼ ਗਰਗ ‘ਗੋਗੀ’ ਨੇ ਮੇਅਰ ਸ੍ਰੀ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਇਲਾਕਾ ਨਿਵਾਸੀਆਂ ਵੱਲੋਂ ਬਿਹਤਰ ਰੌਸ਼ਨੀ ਪ੍ਰਬੰਧ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ। ਨਵੀਆਂ ਸਟ੍ਰੀਟ ਲਾਈਟਾਂ ਸ਼ੁਰੂ ਹੋਣ ਨਾਲ ਸਥਾਨਕ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
- Download Babushahi App
-
-