ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਵਾਰਡ ਨੰਬਰ 9 ਵਿੱਚ 50 ਲੱਖ ਰੁਪਏ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ
ਅਸ਼ੋਕ ਵਰਮਾ
ਬਠਿੰਡਾ, 19 ਨਵੰਬਰ 2025 :ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਵੀਰਪਾਲ ਕੌਰ ਦੇ ਵਾਰਡ ਨੰਬਰ 9 ਵਿੱਚ ਸਥਿਤ ਮਾਡਲ ਟਾਊਨ ਫੇਜ਼ 3 ਵਿੱਚ ਲਗਭਗ 50 ਲੱਖ ਰੁਪਏ ਦੇ ਪ੍ਰੀਮਿਕਸ ਕੰਮ ਦਾ ਉਦਘਾਟਨ ਕੀਤਾ।ਇਸ ਦੌਰਾਨ ਉਨ੍ਹਾਂ ਦੇ ਨਾਲ ਨੰਬਰਦਾਰ ਐਮਸੀ ਪਰਮਿੰਦਰ ਸਿੰਘ ਸਿੱਧੂ, ਸਿਟੀਜ਼ਨਜ਼ ਅਵੇਅਰਨੈੱਸ ਐਂਡ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੰਜੀਵ ਸ਼ਰਮਾ, ਚੇਅਰਮੈਨ ਰਜਿੰਦਰ ਸ਼ਰਮਾ, ਮੰਗਤ ਰਾਏ ਬਾਂਸਲ, ਗੁਰਲਾਲ ਸਿੰਘ ਮਾਨ, ਸੁਖਮੰਦਰ ਸਿੰਘ ਅਤੇ ਬਲਵਿੰਦਰ ਸਿੰਘ ਵੀ ਸਨ। ਇਸ ਮੌਕੇ 'ਤੇ ਲੱਡੂ ਵੀ ਵੰਡੇ ਗਏ।
ਇਸ ਦੌਰਾਨ ਮੇਅਰ ਮਹਿਤਾ ਨੇ ਇਲਾਕੇ ਦਾ ਪੈਦਲ ਦੌਰਾ ਕਰਕੇ ਸਮੱਸਿਆਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਦੀਆਂ ਸਾਰੀਆਂ ਵੱਡੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੇਅਰ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਸ਼ਹਿਰ ਦੀਆਂ ਸੜਕਾਂ ਨੂੰ ਬਿਹਤਰ ਬਣਾਉਣਾ, ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਸਾਫ਼ ਤੇ ਪਹੁੰਚਯੋਗ ਆਵਾਜਾਈ ਪ੍ਰਦਾਨ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਠਿੰਡਾ ਨੂੰ ਆਦਰਸ਼ ਸ਼ਹਿਰ ਬਣਾਉਣ ਲਈ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣਾ ਨਗਰ ਨਿਗਮ ਦਾ ਮੁੱਖ ਉਦੇਸ਼ ਹੈ ਅਤੇ ਇਸ ਉਦੇਸ਼ ਲਈ ਸਾਰੇ 50 ਵਾਰਡਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ।