ਮੈਡੀਕਲ ਚੈੱਕਅਪ ਕੈਂਪ ਆਯੋਜਿਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ 16 ਸਤੰਬਰ,2025
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਬਰਸਾਤ ਦੇ ਮੌਸਮ ਵਿਚ ਦੂਸ਼ਿਤ ਪਾਣੀ ਤੇ ਜੀਵਾਣੂਆਂ ਨਾਲ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਚੌਕਸ ਹੈ।
ਇਸੇ ਕੜੀ ਤਹਿਤ ਸਿਹਤ ਬਲਾਕ ਮੁਜ਼ੱਫਰਪੁਰ ਦੀ ਟੀਮ ਨੇ ਪਿੰਡ ਜਲਵਾਹਾ ਵਿੱਚ ਮੈਡੀਕਲ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ।
ਇਸ ਸਬੰਧੀ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪਾਂ ਰਾਹੀਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਥਿਤੀ ਨਾਲ ਨਜਿੱਠਣ ਲਈ ਪੀਣ ਲਈ ਸਾਫ਼ ਪਾਣੀ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਇਸ ਮੌਕੇ ਸੀ.ਐੱਚ.ਓ. ਸ. ਹਰਦੀਪ ਸਿੰਘ, ਮਪਹਵ ਮਨਦੀਪ ਸਿੰਘ, ਏ.ਐੱਨ.ਐੱਮ. ਰਜਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਅਤੇ ਆਮ ਲੋਕ ਵੀ ਮੌਜੂਦ ਸਨ।