ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ 3 ਬੱਸਾਂ ਰਵਾਨਾ
ਆਉਣ ਵਾਲੇ ਦਿਨਾਂ ਵਿੱਚ ਤੀਰਥ ਯਾਤਰਾ ਦੇ ਲਈ 6 ਬੱਸਾਂ ਮੋਹਾਲੀ ਹਲਕੇ ਤੋਂ ਹੋਣਗੀਆਂ ਰਵਾਨਾ : ਕੁਲਵੰਤ ਸਿੰਘ
ਮੋਹਾਲੀ 17 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ 3 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਗੀਗੇ ਮਾਜਰਾ ਵਿਖੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਇੱਕ ਪਿੰਡ ਤੋਂ ਸ਼ਰਧਾਲੂਆਂ ਦੀਆਂ 2 ਬੱਸਾਂ ਇਸ ਤੀਰਥ ਯਾਤਰਾ ਯੋਜਨਾ ਦੇ ਤਹਿਤ ਰਵਾਨਾ ਰਵਾਨਾ ਹੋਣ , ਜੋ ਕਿ ਸਾਡੇ ਲਈ ਬੇਹਦ ਸਕੂਨ ਅਤੇ ਤਸੱਲੀ ਭਰੀ ਗੱਲ ਹੈ। ਅਤੇ ਸ਼ਰਧਾਲੂਆਂ ਨਾਲ ਭਰੀ ਤੀਸਰੀ ਬੱਸ ਪਿੰਡ ਗਿੱਦੜਪੁਰ ਤੋਂ ਰਵਾਨਾ ਕੀਤੀ ਗਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੀਨੀਅਰ ਸਿਟੀਜਨ ਦੀ ਸਹੂਲਤ ਅਤੇ ਸ਼ਰਧਾ ਨੂੰ ਵੇਖਦੇ ਹੋਏ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੀ ਸ਼ੁਰੂਆਤ ਕੀਤੀ ਗਈ ਸੀ, ਜੋ ਕਿ ਕਾਮਯਾਬੀ ਨਾਲ ਚੱਲ ਰਹੀ ਹੈ। ਕਿਉਂਕਿ ਪਹਿਲਾਂ ਸਿਰਫ ਇੱਕ ਬੱਸ ਹਲਕੇ ਵਿੱਚੋਂ ਜਾਂਦੇ ਰਵਾਨਾ ਕੀਤੀ ਜਾਂਦੀ ਸੀ,
ਫਿਰ ਸ਼ਰਧਾਲੂਆਂ ਦੀ ਗਿਣਤੀ ਨੂੰ ਵੇਖਦੇ ਹੋਏ 2 ਬੱਸਾਂ ਕਰ ਦਿੱਤੀਆਂ ਗਈਆਂ ਅਤੇ ਹੁਣ ਰੋਜਾਨਾ 3 ਬੱਸਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਰਵਾਨਾ ਕੀਤੀਆਂ ਜਾ ਰਹੀਆਂ ਹਨ, ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਜਿੱਥੇ ਇਹਨਾਂ ਬੱਸਾਂ ਦੇ ਵਿੱਚ ਮੈਡੀਕਲ ਟੀਮ ਅਤੇ ਗਾਈਡ ਹਰ ਵੇਲੇ ਮੌਜੂਦ ਰਹਿੰਦੇ ਹਨ, ਉੱਥੇ ਨਾਲ ਹੀ ਇਹਨਾਂ ਨੂੰ ਠਹਿਰਾਉਣ ਦੇ ਲਈ ਹੋਟਲ ਦੇ ਵਿੱਚ ਏ.ਸੀ. ਕਮਰੇ ਬੁੱਕ ਕੀਤੇ ਜਾਂਦੇ ਹਨ
ਅਤੇ ਖਾਣ ਪੀਣ ਦਾ ਵੀ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਦੇ ਵੱਲੋਂ ਕੀਤਾ ਜਾਂਦਾ ਹੈ। ਅਤੇ ਜਿੱਥੋਂ ਸ਼ਰਧਾਲੂਆਂ ਨੂੰ ਬੱਸ ਲੈ ਕੇ ਆਂਦੀ ਹੈ, ਉਸੇ ਜਗ੍ਹਾ ਤੇ ਉਤਾਰਿਆ ਜਾਂਦਾ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ,ਮੰਦਿਰ ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਕਰਨ ਲਈ ਜਾਂਦੇ ਹਨ ,ਉੱਥੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਬੱਸਾਂ ਦੀ ਗਿਣਤੀ 6 ਤੱਕ ਵੀ ਪਹੁੰਚ ਜਾਵੇਗੀ, ਕਿਉਂਕਿ ਸ਼ਰਧਾਲੂਆਂ ਇਸ ਯੋਜਨਾ ਦੇ ਤਹਿਤ ਹਰਿਦੁਆਰ, ਖਾਟੂ ਸ਼ਾਮ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚ ਇਸ ਯੋਜਨਾ ਨੂੰ ਲੈ ਕੇ ਸੀਨੀਅਰ ਸਿਟੀਜਨ ਦੇ ਵੱਲੋਂ ਵੱਡੀ ਪੱਧਰ ਤੇ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ ਅਤੇ ਰੋਜ਼ਾਨਾ ਸੰਗਤ ਦੇ ਰੂਪ ਵਿੱਚ ਸੀਨੀਅਰ ਸਿਟੀਜਨ ਇਹਨਾਂ ਧਾਰਮਿਕ ਸਥਾਨਾਂ ਦੀ ਯਾਤਰਾ ਕਰਕੇ ਆਪੋ- ਆਪਣੇ ਘਰ ਪਰਤਦੇ ਹਨ, ਇਸ ਮੌਕੇ ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ - ਫੂਲਰਾਜ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਸ਼ਰਧਾਲੂਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ, ਅਤੇ ਉਸੇ ਤਰ੍ਹਾਂ ਪਹਿਲਾਂ ਇੱਕ , ਫਿਰ 2 ਅਤੇ ਹੁਣ 3 ਬੱਸਾਂ ਵਿਧਾਨ ਸਭਾ ਹਲਕਾ ਮਹਾਲੀ ਤੋ ਰਵਾਨਾ ਕੀਤੀਆਂ ਜਾ ਰਹੀਆਂ ਹਨ, ਅੱਜ ਪਹਿਲੀ ਵਾਰ ਹੈ ਕਿ ਕਿਸੇ ਇੱਕ ਪਿੰਡ ਦੇ ਵਿੱਚੋਂ ਸ਼ਰਧਾਲੂਆਂ ਦਾ ਜੱਥਾ 2 ਬੱਸਾਂ ਦੇ ਰੂਪ ਵਿੱਚ ਇਸ ਯਾਤਰਾ ਦੇ ਲਈ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਤੇ ਸਤਨਾਮ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ -ਅਵਤਾਰ ਸਿੰਘ ਮੌਲੀ, ਮੋਹਾਲੀ ਕਾਰਪੋਰੇਸ਼ਨ ਦੇ ਡਿਪਟੀ ਮੇਅਰ- ਹਰਪਾਲ ਸਿੰਘ ਚੰਨਾ, ਰਣਦੀਪ ਸਿੰਘ ਮਟੌਰ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਨਰਿੰਦਰ ਪਾਲ ਸਿੰਘ ਧਾਲੀਵਾਲ, ਬਲਜੀਤ ਸਿੰਘ, ਪ੍ਰਗਟ ਸਿੰਘ ਵੀ ਹਾਜ਼ਰ ਸਨ,
- Download Babushahi App
-
-