ਯਾਦਵਿੰਦਰ ਸਿੰਘ ਯਾਦੂ ਮਿਸਲ ਸਤਲੁਜ ਪਾਰਟੀ ਦੇ ਧੂਰੀ ਹਲਕੇ ਦੇ ਇਨਚਾਰਜ: ਅਜੇਪਾਲ ਸਿੰਘ ਬਰਾੜ
ਬਾਬੂਸ਼ਾਹੀ ਬਿਊਰੋ
ਧੂਰੀ 23 ਅਗਸਤ, 2026: ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਧੂਰੀ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਮਿਸਲ ਸਤਲੁਜ ਪਾਰਟੀ ਦੇ ਕੌਮੀ ਯੂਥ ਵਿੰਗ ਦੇ ਪ੍ਰਧਾਨ ਸ੍ਰੀ ਯਾਦਵਿੰਦਰ ਸਿੰਘ ਯਾਦੂ ਨੂੰ ਧੂਰੀ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਸ੍ਰੀ ਯਾਦਵਿੰਦਰ ਸਿੰਘ ਯਾਦੂ ਲੰਮੇ ਸਮੇਂ ਤੋਂ ਮਿਸਲ ਸਤਲੁਜ ਦੀਆਂ ਸਰਗਰਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਮਿਸਲ ਸਤਲੁਜ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਧੂਰੀ ਹਲਕੇ ਦੀ ਜ਼ਿੰਮੇਵਾਰੀ ਸੌਂਪਣ ਨਾਲ ਮਿਸਲ ਸਤਲੁਜ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਧੂਰੀ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਕਰਕੇ ਮਿਸਲ ਸਤਲੁਜ ਦੀ ਸੋਚ ਅਤੇ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ।
ਇਸ ਵਿਸ਼ੇਸ਼ ਮੀਟਿੰਗ ਵਿੱਚ ਮਿਸਲ ਸਤਲੁਜ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਸਰਦਾਰ ਕਰਨੈਲ ਸਿੰਘ ਪੰਜੋਲੀ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਨਰਲ ਸਕੱਤਰ ਸ੍ਰੀ ਦਵਿੰਦਰ ਸਿੰਘ ਸੇਖੋਂ
ਪਟਿਆਲਾ ਦੇ ਪ੍ਰਸਿੱਧ ਵਕੀਲ ਸ੍ਰੀ ਦਰਸ਼ਨ ਸਿੰਘ ਵਿਰਕ, ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਮਿਸਲ ਸਤਲੁਜ ਪਾਰਟੀ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਚਹਿਲ, ‘ਪੂਰਾ ਪੰਜਾਬ’ ਲਹਿਰ ਦੇ ਕੌਮੀ ਕਨਵੀਨਰ ਸ੍ਰੀ ਅਮਰਿੰਦਰ ਸਿੰਘ ਤੂਰ, ਸ੍ਰੀ ਧਰਮਿੰਦਰ ਸਿੰਘ ਮਲੇਰਕੋਟਲਾ, ਸ੍ਰੀ ਜੰਗਬੀਰ ਸਿੰਘ ਸਿੱਧੂ ਬਲਾਚੌਰ, ਸ੍ਰੀ ਤੇਜਿੰਦਰ ਸਿੰਘ ਮਾਂਗਟ, ਸ੍ਰੀ ਇਕਬਾਲ ਸਿੰਘ ਸਾਬਕਾ ਰੋਜ਼ਗਾਰ ਅਫਸਰ, ਮਿਸਲ ਸਤਲੁਜ ਦੇ ਕੌਮੀ ਯੂਥ ਵਿੰਗ ਪ੍ਰਧਾਨ ਸ੍ਰੀ ਯਾਦਵਿੰਦਰ ਸਿੰਘ ਯਾਦੂ ਅਤੇ ਹੋਰ ਸੀਨੀਅਰ ਅਹੁਦੇਦਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ, ਹੱਕਾਂ ਅਤੇ ਪੰਜਾਬ ਦੇ ਉਜਵਲ ਭਵਿੱਖ ਲਈ ਲਗਾਤਾਰ ਆਵਾਜ਼ ਬੁਲੰਦ ਕਰ ਰਹੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸ੍ਰੀ ਯਾਦਵਿੰਦਰ ਸਿੰਘ ਯਾਦੂ ਧੂਰੀ ਹਲਕੇ ਵਿੱਚ ਮਿਸਲ ਸਤਲੁਜ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਨਾਲ ਮਜ਼ਬੂਤ ਸੰਪਰਕ ਸਥਾਪਤ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਡਮੁੱਲਾ ਯੋਗਦਾਨ ਪਾਉਣਗੇ।
ਇਸ ਮੌਕੇ ਨਵ-ਨਿਯੁਕਤ ਹਲਕਾ ਇੰਚਾਰਜ ਸ੍ਰੀ ਯਾਦਵਿੰਦਰ ਸਿੰਘ ਯਾਦੂ ਨੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਪ੍ਰਗਟ ਕੀਤੇ ਵਿਸ਼ਵਾਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਮਿਸਲ ਸਤਲੁਜ ਦੀ ਸੋਚ, ਨੀਤੀਆਂ ਅਤੇ ਜਥੇਬੰਦਕ ਸਰਗਰਮੀਆਂ ਨੂੰ ਧੂਰੀ ਹਲਕੇ ਦੇ ਹਰ ਵਰਗ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਰਹਿਣਗੇ।
ਸ੍ਰੀ ਯਾਦੂ ਨੇ ਕਿਹਾ ਕਿ ਉਹ ਮਿਸਲ ਸਤਲੁਜ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਸਿਰਫ਼ ਅਹੁਦਾ ਨਹੀਂ, ਸਗੋਂ ਲੋਕਾਂ ਦੀ ਸੇਵਾ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਮੌਕਾ ਸਮਝਦੇ ਹਨ ਅਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
- Download Babushahi App
-
-