ਯੂਥ ਵੀਰਾਂਗਨਾਂਏਂ ਨੇ ਆਪਣਾ ਸਥਾਪਨਾ ਦਿਹਾੜਾ ਅਤੇ ਕੌਮਾਂਤਰੀ ਯੁਵਾ ਦਿਵਸ ਮਨਾਇਆ
ਅਸ਼ੋਕ ਵਰਮਾ
ਬਠਿੰਡਾ, 12 ਅਗਸਤ 2026: ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਅਤੇ ਸੰਸਥਾ ਦਾ 15ਵਾਂ ਸਥਾਪਨਾ ਦਿਹਾੜਾ ਸਥਾਨਕ ਗਊਸ਼ਾਲਾ ਵਿਖੇ ਗਊਵੰਸ਼ ਦੀ ਸੇਵਾ ਕਰਕੇ ਮਨਾਇਆ ਗਿਆ। ਇਸ ਮੌਕੇ ਗਊਸ਼ਾਲਾ ਦੇ ਪ੍ਰਬੰਧਕਾਂ ਨੇ ਵਲੰਟੀਅਰਾਂ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਯੂਥ ਵਲੰਟੀਅਰਾਂ ਸੁਖਵੀਰ ਕੌਰ ਅਤੇ ਸਪਨਾ ਨੇ ਅੰਤਰਰਾਸ਼ਟਰੀ ਯੁਵਾ ਦਿਵਸ ਦੀ ਵਧਾਈ ਦਿੰਦਿਆਂ ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਨੌਜਵਾਨ ਪੀੜ੍ਹੀ ਦੇ ਫਰਜ਼ਾਂ ਅਤੇ ਜਿੰਮੇਵਾਰੀਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਕਿ ਦੇਸ਼ ਦੇ ਨਿਰਮਾਣ ਵਿੱਚ ਹਰ ਇੱਕ ਨੌਜਵਾਨ ਬਹੁਤ ਵੱਡਾ ਰੋਲ ਅਦਾ ਕਰ ਸਕਦਾ ਹੈ ਇਸ ਲਈ ਹਰ ਨੌਜਵਾਨ ਦਾ ਫਰਜ਼ ਹੈ ਕਿ ਉਹ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦੀ ਤਰੱਕੀ, ਭਾਈਚਾਰੇ ਅਤੇ ਸ਼ਾਂਤੀ ਲਈ ਆਪਣਾ ਪੂਰਨ ਯੋਗਦਾਨ ਦੇਵੇ। ਇਸ ਮੌਕੇ ਯੂਥ ਵਲੰਟੀਅਰਾਂ ਪਲਕ, ਹੈਪੀ, ਕੀਰਤੀ, ਗੁਰਪ੍ਰੀਤ, ਸ਼ਬਨਮ, ਪ੍ਰਿਆ, ਗੁਰਪ੍ਰੀਤ ਕੌਰ, ਸਿਮਰਨ ਅਤੇ ਹੋਰ ਮੈਂਬਰ ਹਾਜ਼ਰ ਸਨ।
- Download Babushahi App
-
-