ਯੂਨੀਵਰਸਿਟੀ ਕਾਲਜ ਜੰਡਿਆਲਾ ਵਿੱਚ ਨਵੇਂ 'ਰੀਡਿੰਗ ਹਾਲ' ਦੀ ਉਸਾਰੀ ਆਰੰਭ
*ਯੂਨੀਵਰਸਿਟੀ ਦੇ ਰਜਿਸਟਰਾਰ ਨੇ ਰੱਖਿਆ ਨੀਂਹ ਪੱਥਰ
ਜੰਡਿਆਲਾ, 14 ਨਵੰਬਰ ( ) - ਗੁਰੂ ਨਾਨਕ ਦੇਵ ਯੂਨੀਵਰਸਿਟੀ,ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਮਾਣਯੋਗ ਉਪ-ਕੁਲਪਤੀ ਪ੍ਰੋ.(ਡਾ.)ਕਰਮਜੀਤ ਸਿੰਘ ਦੀ ਰਹਿਨੁਮਾਈ ਅਤੇ ਪ੍ਰੋ.(ਡਾ.)ਸਰੋਜ ਅਰੋੜਾ ਡੀਨ ਕਾਲਜ ਵਿਕਾਸ ਕੌਂਸਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਅਗਵਾਈ ਹੇਠਾਂ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਬਿਹਤਰ ਅਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਵਿਖੇ ਨਵੇਂ ਬਣਨ ਵਾਲੇ ਆਧੁਨਿਕ 'ਰੀਡਿੰਗ ਹਾਲ' ਦਾ ਨੀਂਹ ਪੱਥਰ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ.(ਡਾ.) ਕਰਮਜੀਤ ਸਿੰਘ ਚਾਹਲ ਵੱਲੋਂ ਰੱਖਿਆ ਗਿਆ। ਉਨ੍ਹਾਂ ਨੇ ਸੰਸਥਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਾਲ ਵਿਦਿਆਰਥੀਆਂ ਲਈ ਗਿਆਨ ਦਾ ਇੱਕ ਨਵਾਂ ਕੇਂਦਰ ਬਣੇਗਾ ਅਤੇ ਉਨ੍ਹਾਂ ਨੂੰ ਪੜ੍ਹਨ-ਲਿਖਣ ਦੇ ਨਾਲ-ਨਾਲ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਤੇ ਨਿੱਘਾ ਸਵਾਗਤ ਕੀਤਾ। ਕਾਲਜ ਦੇ ਪੁਰਾਣੇ ਵਿਦਿਆਰਥੀ ਡਾ.ਲਖਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਲਈ ਇਹ ਹਾਲ ਲਗਭਗ 1350 ਵਰਗ ਫੁੱਟ ਦਾ ਬਣੇਗਾ।
ਇਸ ਨੂੰ ਜੰਡਿਆਲਾ ਪਿੰਡ ਦੇ ਨਿਵਾਸੀ ਸੁਰਿੰਦਰ ਸਿੰਘ ਜੌਹਲ, ਜੋ ਹੁਣ ਐਡਮਿੰਟਨ (ਕੈਨੇਡਾ) ਵਿੱਚ ਹੈ, ਦੁਆਰਾ ਬਣਾਇਆ ਜਾ ਰਿਹਾ ਹੈ, ਜਿਸ ਵੱਲੋਂ ਆਪਣੇ ਦਾਦਾ ਸਰਦਾਰ ਮੰਗਲ ਸਿੰਘ ਲੰਬੜਦਾਰ ਦੀ ਯਾਦ ਵਿੱਚ ਇਸ ਹਾਲ ਲਈ 20 ਲੱਖ ਰੁਪਏ ਦੀ ਸਹਾਇਤਾ ਭੇਜੀ ਗਈ ਹੈ। ਇਸ ਹਾਲ ਦਾ ਨਾਮ ‘ਲੰਬੜਦਾਰ ਮੰਗਲ ਸਿੰਘ ਜੌਹਲ ਮੈਮੋਰੀਅਲ ਹਾਲ’ ਰੱਖਿਆ ਗਿਆ ਹੈ। ਇਸ ਮੌਕੇ ਇਸ ਸਮਾਗਮ ਦਾ ਸ੍ਰੀ ਮੱਖਣ ਲਾਲ ਪੱਲਣ ਚੇਅਰਮੈਨ ਸੈਨ ਸਮਾਜ ਵੈਲਫ਼ੇਅਰ ਬੋਰਡ ਪੰਜਾਬ,ਸਾਬਕਾ ਸਰਪੰਚ ਪਿੰਡ ਜੰਡਿਆਲਾ ਅਤੇ ਜੰਡਿਆਲਾ ਲੋਕ ਭਲਾਈ ਮੰਚ ਦੇ ਪ੍ਰਧਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਰਾਵਲ ਸਿੰਘ ਔਲਖ, ਜੰਡਿਆਲਾ ਦੇ ਸਰਪੰਚ ਕਮਲਜੀਤ ਸਿੰਘ, ਜੰਡਿਆਲਾ ਲੋਕ ਭਲਾਈ ਮੰਚ ਦੇ ਸਕੱਤਰ ਤਰਸੇਮ ਸਿੰਘ, ਬਲਾਕ ਸੰਮਤੀ ਮੈਂਬਰ ਮੱਖਣ ਸਿੰਘ ਜੌਹਲ,ਪੰਚ ਜਸਵਿੰਦਰ ਸਿੰਘ, ਸੁਰਜੀਤ ਸਿੰਘ ਜੰਡਿਆਲਾ,ਸੁਰਜੀਤ ਜੱਜ,ਡਾਕਟਰ ਭੁਪਿੰਦਰ ਕੌਰ, ਡਾ. ਰੁਮਿੰਦਰ ਕੌਰ, ਏਕਮ ਸਿੰਘ ਪੰਨੂ, ਸੁਖਵਿੰਦਰ ਸਿੰਘ, ਬਲਕਾਰ ਸਿੰਘ, ਡਾ. ਉਮਿੰਦਰ ਸਿੰਘ ਜੌਹਲ, ਕਰਮਜੀਤ ਸਿੰਘ ਸਰਪੰਚ ਪੰਡੋਰੀ, ਗੁਰਵਿੰਦਰ ਸਿੰਘ ਪੰਚ,ਸੁਖਜੀਤ ਸਿੰਘ ਮਾਸਟਰ, ਜਸਪਾਲ ਸੋਨਾ ਪੁਰੇਵਾਲ, ਸਤਵੀਰ ਸਿੰਘ ਸੱਤੀ, ਹਰਜਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
- Download Babushahi App
-
-