ਰਣਜੀਤ ਸਿੰਘ ਦੇ ਬਲਾਕ ਸੰਮਤੀ ਦੇ ਪ੍ਰਧਾਨ ਬਣਨ ਤੇ ਸਰਪੰਚ ਗੁਰਜੀਵ ਸਿੰਘ ਨੇ ਦਿੱਤੀਆਂ ਸ਼ੁਭਕਾਮਨਾਵਾਂ
ਹੁਣ ਗੁਰਦਾਸਪੁਰ ਦੇ ਪਿੰਡਾਂ ਦਾ ਹੋਵੇਗਾ ਭਰਪੂਰ ਵਿਕਾਸ
ਰੋਹਿਤ ਗੁਪਤਾ
ਗੁਰਦਾਸਪੁਰ 29 ਮਾਰਚ 2026- ਬੀਤੇ ਦਿਨੀਂ ਗੁਰਦਾਸਪੁਰ ਦੀ ਬਲਾਕ ਸੰਮਤੀ ਦੀ ਚੋਣ ਹੋਈ ਸੀ ਜਿਸ ਵਿੱਚ ਸਰਬ ਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਰਣਜੀਤ ਸਿੰਘ ਰਾਣਾ ਨੂੰ ਚੇਅਰਮੈਨ ਚੁਣਿਆ ਗਿਆ ਸੀ । ਬੱਬਰੀ ਦੇ ਸਰਪੰਚ ਗੁਰਜੀਵ ਸਿੰਘ ਸ਼ੇਰਗਿੱਲ ਨੇ ਰਣਜੀਤ ਸਿੰਘ ਰਾਣਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟ ਕੀਤੀ ਹੈ ਕਿ ਉਹ ਹੁਣ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਅਤੇ ਉਹਨ੍ਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਪਾਰਟੀ ਦੇ ਭਲੇ ਲਈ ਕੰਮ ਕਰਨ ਦੇ ਨਾਲ ਨਾਲ ਪਿੰਡਾਂ ਦੇ ਵਿਕਾਸ ਵਿੱਚ ਵੀ ਅਹਿਮ ਰੋਲ ਨਿਭਾਉਣਗੇ ।
ਗੁਰਜੀਵ ਸਿੰਘ ਸ਼ੇਰ ਗਿੱਲ ਨੇ ਕਿਹਾ ਕਿ ਰਣਜੀਤ ਸਿੰਘ ਇੱਕ ਮਿਹਨਤੀ ਅਤੇ ਆਮ ਲੋਕਾਂ ਦੇ ਹਮਦਰਦ ਦੇ ਤੌਰ ਤੇ ਜਾਨੇ ਜਾਂਦੇ ਹਨ । ਉਹਨਾਂ ਦਾ ਬਲਾਕ ਸੰਮਤੀ ਦਾ ਚੇਅਰਮੈਨ ਬਣਨਾ ਇਲਾਕੇ ਲਈ ਵੀ ਖੁਸ਼ੀ ਵਾਲੀ ਗੱਲ ਹੈ ਕਿਉਂਕਿ ਹੁਣ ਉਹ ਖੁੱਲ ਕੇ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣਗੇ ।
Click to Follow Babushahi Facebook page →