ਰਮਨ ਬਹਿਲ ਵਲੋਂ ਪੰਚਾਇਤ ਸੈਕਟਰੀ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ
ਕਿਹਾ-ਹਲਕੇ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ
ਰੋਹਿਤ ਗੁਪਤਾ
ਗੁਰਦਾਸਪੁਰ, 24 ਨਵੰਬਰ ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਵਲੋਂ 26 ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਪੰਚਾਇਤ ਸੈਕਟਰੀ ਨਾਲ ਮੀਟਿੰਗ ਕੀਤੀ ਅਤੇ ਵਿਕਾਸ਼ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਤੇ ਗੁਣਵੱਤਾ ਦਾ ਖਾਸ ਧਿਆਨ ਰੱਖਣ ਲਈ ਦਿਸ਼ਾ- ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਰਮਨ ਬਹਿਲ ਵੱਲੋਂ ਪਿੰਡਾਂ ਦੇ ਵਿਕਾਸ ਲਈ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਉਨਾਂ ਨੇ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਨੂੰ ਹਰ ਵਿਅਕਤੀ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਪਿੰਡਾਂ ਅੰਦਰ ਲੋਕਹਿੱਤ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਪਿੰਡਾਂ ਦੇ ਪੰਚਾਂ-ਸਰਪੰਚਾਂ ਵਲੋਂ ਆਪਣੀਆਂ ਮੁਸ਼ਕਿਲਾਂ ਬਾਰੇ ਵੀ ਦੱਸਿਆ ਗਿਆ, ਜਿੰਨਾਂ ਨੂੰ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਸਬੰਧਤ ਅਧਿਕਾਰੀਆਂ ਰਾਹੀਂ ਹੱਲ ਕਰਵਾਇਆ ਗਿਆ।