ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਸ ਡੀ ਐਮ ਨੇ ਕੇੀਤੀ ਮੀਟਿੰਗ
ਜਗਰਾਓ (ਦੀਪਕ ਜੈਨ)
ਅੱਜ ਐਸ.ਡੀ.ਐਮ. ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹੁਣ ਤੱਕ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ (Claims & Objections) ਦੀ ਸੂਚੀ ਮੁਹੱਈਆ ਕਰਵਾਈ ਗਈ ਅਤੇ ਚੋਣ ਸੂਚੀਆਂ ਨਾਲ ਸਬੰਧਤ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਗਈ।
ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਕਿ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ ਤਾਂ ਨਵੇਂ ਵੋਟਰ ਵਜੋਂ ਨਾਮ ਦਰਜ ਕਰਵਾਉਣ, ਅਤੇ ਜੇਕਰ ਕਿਸੇ ਵੋਟਰ ਦੇ ਨਾਮ ਵਿੱਚ ਸੋਧ ਜਾਂ ਨਾਮ ਮਿਟਾਉਣ ਦੀ ਲੋੜ ਹੈ ਤਾਂ ਸਬੰਧਤ ਫਾਰਮ ਭਰ ਕੇ 12 ਸਤੰਬਰ 2026 ਤੱਕ ਦਾਅਵਾ/ਇਤਰਾਜ਼ ਪੇਸ਼ ਕੀਤਾ ਜਾਵੇ।
ਐਸ.ਡੀ.ਐਮ. ਵੱਲੋਂ ਵੋਟਰਾਂ ਨੂੰ ਅਪੀਲ
ਐਸ.ਡੀ.ਐਮ. ਵੱਲੋਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਜਿਹੜੇ ਨੌਜਵਾਨ 01 ਅਕਤੂਬਰ 2026 ਨੂੰ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਨਵੇਂ ਵੋਟਰ ਵਜੋਂ ਅਰਜ਼ੀ ਜ਼ਰੂਰ ਦੇਣ।
ਇਸ ਤੋਂ ਇਲਾਵਾ, ਜਿਨ੍ਹਾਂ ਯੋਗ ਵੋਟਰਾਂ ਦਾ ਨਾਮ ਡਰਾਫਟ ਵੋਟਰ ਸੂਚੀ ਵਿੱਚ Enumeration Form ਨਾ ਭਰਨ ਕਾਰਨ ਦਰਜ ਨਹੀਂ ਹੋ ਸਕਿਆ/ਡਿਲੀਟ ਹੋ ਗਿਆ ਹੈ, ਉਹ ਵੀ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਪਣਾ ਦਾਅਵਾ ਪੇਸ਼ ਕਰਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ।
ਐਸ.ਡੀ.ਐਮ. ਨੇ ਕਿਹਾ ਕਿ ਹਰੇਕ ਯੋਗ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਨੂੰ ਯਕੀਨੀ ਬਣਾਉਣ ਲਈ ਸਮੇਂ ਸਿਰ ਆਪਣਾ ਨਾਮ ਵੋਟਰ ਸੂਚੀ ਵਿੱਚ ਚੈੱਕ ਕਰੇ ਅਤੇ ਲੋੜ ਪੈਣ ’ਤੇ 12 ਸਤੰਬਰ 2026 ਤੱਕ ਅਰਜ਼ੀ/ਦਾਅਵਾ ਜ਼ਰੂਰ ਪੇਸ਼ ਕਰੇ।
- Download Babushahi App
-
-