ਰਾਹੁਲ ਗਾਂਧੀ ਦੀ 28 ਫਰਵਰੀ ਦੀ ਬਰਨਾਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਆਯੋਜਿਤ
ਪ੍ਰਮੋਦ ਭਾਰਤੀ
ਲੁਧਿਆਣਾ, 25 ਫਰਵਰੀ,2026
ਬਰਨਾਲਾ ਵਿਖੇ 28 ਫਰਵਰੀ ਨੂੰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਹੋਣ ਵਾਲੀ ਮਨਰੇਗਾ ਬਚਾਓ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸਾਹ ਹੈ। ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਮੀਟਿੰਗ ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਸਰਾਭਾ ਨਗਰ ਵਿਖੇ ਹੋਈ।
ਇਸ ਮੌਕੇ ਸੰਬੋਧਨ ਕਰਦਿਆਂ, ਦੀਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਖਤਮ ਕਰਕੇ ਦੇਸ਼ ਦੇ ਕਰੋੜਾਂ ਲੋਕਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਕਾਂਗਰਸ ਪਾਰਟੀ ਇਹਨਾਂ ਲੋਕਾਂ ਦੀ ਲੜਾਈ ਨੂੰ ਨਿਰਣਾਇਕ ਅੰਤ ਤੱਕ ਲੈ ਕੇ ਜਾਏਗੀ ਅਤੇ ਜਦੋਂ ਤੱਕ ਮਨਰੇਗਾ ਦੀ ਮੁੜ ਬਹਾਲੀ ਨਹੀਂ ਹੁੰਦੀ, ਪਾਰਟੀ ਸੰਘਰਸ਼ ਜਾਰੀ ਰੱਖੇਗੀ। ਉਹਨਾਂ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਬਰਨਾਲਾ ਵਿੱਚ ਕੀਤੀ ਜਾ ਰਹੀ ਰੈਲੀ ਦੌਰਾਨ ਵੱਡੇ ਗਿਣਤੀ ਵਿੱਚ ਲੋਕ ਸ਼ਾਮਿਲ ਹੋਣਗੇ।
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ, ਇੰਦਰਜੀਤ ਕਪੂਰ, ਜਿਲ੍ਹਾ ਕਾਂਗਰਸ ਐਸ.ਸੀ. ਡਿਪਾਰਟਮੇਂਟ ਦੇ ਪ੍ਰਧਾਨ ਦੀਪਕ ਹੰਸ, ਰੋਹਿਤ ਪਾਹਵਾ, ਜਸਵਿੰਦਰ ਸਿੰਘ ਨਾਮਧਾਰੀ, ਕੇ.ਕੇ. ਸੂਰੀ, ਹੈਪੀ ਕਪੂਰ, ਜੋਧਾ ਰਾਮ ਜਖਮੀ, ਮੋਹਿਤ ਚੁੱਘ, ਮਨਿੰਦਰ ਸਿੰਘ ਉੱਭੀ, ਰਵਿੰਦਰ ਬਾਵਾ, ਪਰਮਜੀਤ, ਵਰੂਨ ਸ਼ਰਮਾ, ਗੁਰਨਾਮ ਸਿੰਘ ਕਲੇਰ, ਰਜਨੀਸ਼ ਸਿੰਗਲਾ, ਧਰਮਿੰਦਰ ਵਰਮਾ ਵੀ ਮੌਜੂਦ ਰਹੇ।
Click to Follow Babushahi Facebook page →