"ਸਿੱਖਿਆ ਮੰਤਰੀ ਨੂੰ ਹਟਾਇਆ ਜਾਣਾ ਚਾਹੀਦਾ ਹੈ," ਰਾਹੁਲ ਗਾਂਧੀ ਨੇ ਜ਼ਖਮੀ ਵਿਦਿਆਰਥਣਾਂ ਨੂੰ ਮੀਡੀਆ ਸਾਹਮਣੇ ਲਿਆ ਕੇ ਲਾਏ ਗੰਭੀਰ ਦੋਸ਼
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 25 ਜੁਲਾਈ: NEET Paper Leak ਅਤੇ 20 ਜੁਲਾਈ ਨੂੰ ਵਿਦਿਆਰਥੀਆਂ 'ਤੇ ਹੋਈ Police Action ਨੂੰ ਲੈ ਕੇ ਦੇਸ਼ ਵਿੱਚ ਰਾਜਨੀਤਿਕ ਹਲਚਲ ਲਗਾਤਾਰ ਵੱਧਦੀ ਜਾ ਰਹੀ ਹੈ। Lok Sabha ਵਿੱਚ Leader of Opposition ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਦੀ Modi Government 'ਤੇ ਤਿੱਖਾ ਹਮਲਾ ਕੀਤਾ ਹੈ। ਸ਼ਨੀਵਾਰ ਨੂੰ ਨਵੀਂ ਦਿੱਲੀ ਵਿਖੇ Press Conference ਦੌਰਾਨ ਰਾਹੁਲ ਗਾਂਧੀ Social Activist ਸੋਨਮ ਵਾਂਗਚੁਕ ਅਤੇ Hunger Strike 'ਤੇ ਬੈਠੀਆਂ ਜ਼ਖਮੀ ਵਿਦਿਆਰਥਣਾਂ ਨੂੰ ਆਪਣੇ ਨਾਲ ਲੈ ਕੇ ਆਏ। ਇਸ ਦੌਰਾਨ ਉਨ੍ਹਾਂ ਕੇਂਦਰੀ Education Minister ਧਰਮਿੰਦਰ ਪ੍ਰਧਾਨ ਦੇ ਤੁਰੰਤ Resignation ਦੀ ਮੰਗ ਕਰਦਿਆਂ ਕਿਹਾ ਕਿ ਮੰਤਰੀ ਦਾ Portfolio ਬਦਲਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਉਨ੍ਹਾਂ ਨੂੰ ਅਹੁਦੇ ਤੋਂ ਪੂਰੀ ਤਰ੍ਹਾਂ ਹਟਾਇਆ ਜਾਣਾ ਚਾਹੀਦਾ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਵਿਦਿਆਰਥੀਆਂ ਦੀਆਂ ਤਿੰਨ ਮੁੱਖ Demands ਹਨ ਜਿਨ੍ਹਾਂ 'ਤੇ ਕੋਈ Compromise ਨਹੀਂ ਕੀਤਾ ਜਾ ਸਕਦਾ। ਪਹਿਲੀ ਮੰਗ ਇਹ ਹੈ ਕਿ ਸਿੱਖਿਆ ਮੰਤਰੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਕਿਉਂਕਿ ਉਹ ਸਿੱਖਿਆ ਪ੍ਰਣਾਲੀ ਦੇ ਵਿਨਾਸ਼ ਦਾ ਪ੍ਰਤੀਕ ਬਣ ਚੁੱਕੇ ਹਨ। ਦੂਜੀ ਮੰਗ ਅਨੁਸਾਰ 20 ਜੁਲਾਈ ਦੇ "ਚਲੋ ਸੰਸਦ" March ਦੌਰਾਨ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ Students 'ਤੇ Lathicharge, Tear Gas ਅਤੇ Pellets ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ Action ਲਿਆ ਜਾਵੇ। ਤੀਜੀ ਮੰਗ ਵਿੱਚ ਉਨ੍ਹਾਂ ਕਿਹਾ ਕਿ Prime Minister Narendra Modi ਨੂੰ ਦੇਸ਼ ਦੇ Youth ਅਤੇ ਉਨ੍ਹਾਂ ਦੇ ਭਵਿੱਖ ਨਾਲ ਹੋਏ ਖਿਲਵਾੜ ਲਈ ਜਨਤਕ ਤੌਰ 'ਤੇ Apologize ਕਰਨਾ ਚਾਹੀਦਾ ਹੈ।
ਰਾਹੁਲ ਗਾਂਧੀ ਨੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨਰਿੰਦਰ ਮੋਦੀ ਭਾਰਤ ਦਾ Past ਹਨ ਅਤੇ Past ਕਦੇ ਵੀ Future ਨਾਲ ਨਹੀਂ ਲੜ ਸਕਦਾ। ਜ਼ਿਕਰਯੋਗ ਹੈ ਕਿ 20 ਜੁਲਾਈ ਨੂੰ CJP ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਦੌਰਾਨ 100 ਤੋਂ ਵੱਧ ਵਿਦਿਆਰਥੀ ਅਤੇ ਪੁਲਿਸ ਕਰਮਚਾਰੀ ਜ਼ਖਮੀ ਹੋਏ ਸਨ। ਇਸ ਘਟਨਾ ਤੋਂ ਬਾਅਦ Congress ਅਤੇ INDIA Alliance ਲਗਾਤਾਰ ਸੜਕਾਂ ਤੋਂ ਲੈ ਕੇ Parliament ਤੱਕ ਸਰਕਾਰ ਵਿਰੁੱਧ ਹਮਲਾਵਰ ਰੁਖ਼ ਅਪਣਾ ਰਹੇ ਹਨ।
- Download Babushahi App
-
-