ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ
ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕੇਟ ਧਾਮੀ ਨੇ ਸ. ਰੁਪਿੰਦਰ ਸਿੰਘ ਦਾ ਕੀਤਾ ਸਨਮਾਨ
ਅੰਮ੍ਰਿਤਸਰ, 14 ਅਗਸਤ-
ਸਿੱਖ ਸਾਹਿਤਕਾਰ ਸ. ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਦੀ ਵਿਰਾਸਤ ਨੂੰ ਦਰਸਾਉਂਦੀ ਆਪਣੀ ਪੁਸਤਕ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਰਪਣ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੁਸਤਕ ਦੇ ਲੇਖਕ ਸ. ਰੁਪਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨ ਦਿੱਤਾ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਰੁਪਿੰਦਰ ਸਿੰਘ ਵੱਲੋਂ ਤਿਆਰ ਕੀਤੀ ਇਸ ਪੁਸਤਕ ਵਿਚ ਜਿਥੇ 51 ਗੁਰਦੁਆਰਾ ਸਾਹਿਬਾਨ ਦਾ ਇਤਿਹਾਸ ਦਰਜ ਹੈ, ਉਥੇ ਹੀ ਪ੍ਰਸਿੱਧ ਚਿੱਤਰਕਾਰ ਐਲਨ ਕੋਸੀਦਾ ਵੱਲੋਂ ਤਿਆਰ ਕੀਤੇ ਚਿੱਤਰਾਂ ਨੂੰ ਖ਼ੂਬਸੂਰਤ ਰੂਪ ਵਿਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਸ. ਰੁਪਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਵੀ ਅੱਠ ਪੁਸਤਕਾਂ ਲੋਕ ਅਪਰਣ ਕੀਤੀਆਂ ਹਨ। ਉਨ੍ਹਾਂ ਸ. ਰੁਪਿੰਦਰ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਕਰਦਿਆਂ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਕਾਰਜ ਕਰਦੇ ਰਹਿਣ ਦੀ ਆਸ ਪ੍ਰਗਟਾਈ। ਇਸੇ ਦੌਰਾਨ ਸ. ਰੁਪਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਇਤਿਹਾਸ ਗੁਰਦੁਆਰਾ ਸਾਹਿਬਾਨ ਨਾਲ ਜੁੜਿਆ ਹੋਇਆ ਹੈ, ਜਿਥੋਂ ਸਾਨੂੰ ਸਿੱਖ ਸਿਧਾਂਤ ਤੇ ਵਿਰਾਸਤ ਦੀ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਸੰਗਤਾਂ ਲਈ ਲਾਹੇਵੰਦ ਸਾਬਤ ਹੋਵੇਗੀ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਜਤਿੰਦਰ ਸਿੰਘ ਤੇ ਸ. ਰੁਪਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
- Download Babushahi App
-
-