ਰੂਪਨਗਰ ਕਾਂਗਰਸ ਵੱਲੋਂ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਲੱਡੂ ਵੰਡੇ
ਮਨਪ੍ਰੀਤ ਸਿੰਘ
ਰੂਪਨਗਰ 6 ਅਕਤੂਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਵਜੋਂ ਸ. ਪ੍ਰਗਟ ਸਿੰਘ ਦੀ ਨਿਯੁਕਤੀ ਦੀ ਖੁਸ਼ੀ ਵਿੱਚ ਅੱਜ ਰੂਪਨਗਰ ਵਿਖੇ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਹਲਕਾ ਇੰਚਾਰਜ ਸ. ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਐੱਸ.ਸੀ. ਵਿੰਗ, ਬੀ.ਸੀ. ਵਿੰਗ, ਯੂਥ ਕਾਂਗਰਸ, ਸਾਬਕਾ ਕੌਂਸਲਰਾਂ, ਸਰਪੰਚਾਂ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਬੇਲਾ ਚੌਕ, ਰੂਪਨਗਰ ਵਿਖੇ ਇਕੱਠੇ ਹੋਏ। ਇਸ ਮੌਕੇ ਵਰਕਰਾਂ ਨੇ ਸ. ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ’ਤੇ ਦਿਲੋਂ ਵਧਾਈ ਦਿੱਤੀ ਅਤੇ ਇੱਕ-ਦੂਜੇ ਨੂੰ ਲੱਡੂ ਖਿਲਾ ਕੇ ਖੁਸ਼ੀ ਸਾਂਝੀ ਕੀਤੀ।
ਇਸ ਮੌਕੇ ਹਾਜ਼ਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ. ਰਾਹੁਲ ਗਾਂਧੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਮਲਿਕਾਰਜੁਨ ਖੜਗੇ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਦਾ ਧੰਨਵਾਦ ਕੀਤਾ।
ਕਾਂਗਰਸੀ ਵਰਕਰਾਂ ਨੇ ਕਿਹਾ ਕਿ ਸ. ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਨਵੀਂ ਦਿਸ਼ਾ ਅਤੇ ਊਰਜਾ ਮਿਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਂਦੇ ਰਹਿਣਗੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਅਹੁਦੇਦਾਰ, ਸਾਬਕਾ ਕੌਂਸਲਰ, ਸਰਪੰਚ ਅਤੇ ਪਾਰਟੀ ਵਰਕਰ ਹਾਜ਼ਰ ਸਨ।
- Download Babushahi App
-
-