ਜਾਣਕਾਰੀ ਦਿੰਦੇ ਹੋਏ ਐੱਸਪੀ (ਡੀ) ਸ. ਗੁਰਦੀਪ ਸਿੰਘ ਗੋਸਲ ਅਤੇ ਡੀ ਐਸ ਪੀ ਮਨਜੀਤ ਸਿੰਘ ਔਲਖ ਅਤੇ ਹੋਰ
ਦੀਦਾਰ ਗੁਰਨਾ
ਰੂਪਨਗਰ, 13 ਫਰਵਰੀ 2026 : ਰੂਪਨਗਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸ੍ਰੀ ਚਮਕੌਰ ਸਾਹਿਬ ਦੇ ਖੇਤਰ ਵਿੱਚ ਟਰਾਸਫਾਰਮਰ ਅਤੇ ਬਿਜਲੀ ਦੀਆਂ ਤਾਰਾ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ (ਡੀ) ਸ. ਗੁਰਦੀਪ ਸਿੰਘ ਗੋਸਲ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਮਨਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਕਪਤਾਨ ਪੁਲਿਸ ਸਬ ਡਵੀਜਨ ਸ੍ਰੀ ਚਮਕੌਰ ਸਾਹਿਬ ਸ. ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸ੍ਰੀ ਚਮਕੌਰ ਸਾਹਿਬ ਥਾਣੇਦਾਰ ਰਾਜਿੰਦਰ ਕੁਮਾਰ ਨੂੰ ਸਮੇਤ ਪੁਲਿਸ ਥਾਣਾ ਸ੍ਰੀ ਚਮਕੌਰ ਸਾਹਿਬ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ ਜਦੋਂ ਏਐਸਆਈ ਸ਼੍ਰੀ ਸੁਦੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ ਵਿੱਚ ਥੀਮ ਪਾਰਕ ਸ੍ਰੀ ਚਮਕੌਰ ਸਾਹਿਬ ਮੌਜੂਦ ਸੀ ਤਾਂ ਉਸਨੂੰ ਇਤਲਾਹ ਮਿਲੀ ਕਿ ਰਾਹੁਲ ਵਾਸੀ ਨਗਰੋਟਾ ਬਗਾਮਾ ਥਾਣਾ ਨਗਰੋਟਾ ਬਗਾਮਾ ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਸਮੇਤ ਆਪਣੇ ਸਾਥੀਆ ਵਿਕਰਮ ਅਤੇ ਸੰਜੇ ਵਾਸੀ ਨੇੜੇ ਸਮਸ਼ਾਨ ਘਾਟ ਸਤਲੁਜ ਦਰਿਆ ਰੂਪਨਗਰ, ਜੋ ਕਿ ਚੋਰੀਆਂ ਕਰਨ ਦੇ ਆਦੀ ਹਨ ਜੋ ਅੱਜ ਵੀ ਆਪਣੀ ਕਾਰ ਨੰਬਰ ਪੀਬੀ 11 ਏ ਡਬਲਿਊ - 3077 ਮਾਰਕਾ ਹੋਂਡਾ ਸਿਟੀ ਰੰਗ ਚਿੱਟਾ ਵਿੱਚ ਸਵਾਰ ਹੋ ਕੇ ਸ੍ਰੀ ਚਮਕੌਰ ਸਾਹਿਬ ਦੇ ਖੇਤਰ ਵਿੱਚ ਖੇਤਾਂ ਵਿੱਚ ਬਿਜਲੀ ਦੇ ਟਰਾਸਫਾਰਮ ਦੀਆਂ ਤਾਂਬੇ ਦੀਆਂ ਤਾਰਾਂ ਅਤੇ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਆਏ ਹਨ ਜਿਨ੍ਹਾਂ ਵਿੱਚੋਂ ਰਾਹੁਲ ਉਕਤ ਆਪਣੇ ਸਾਥੀਆ ਦੀ ਉਡੀਕ ਵਿੱਚ ਚੋਰੀ ਕੀਤੀਆ ਟਰਾਸਫਾਰਮ ਦੀਆ ਤਾਂਬੇ ਦੀਆਂ ਤਾਰਾਂ ਸਮੇਤ ਸ੍ਰੀ ਚਮਕੌਰ ਸਾਹਿਬ ਤੋਂ ਪਿੰਡ ਭੈਰੋਮਾਜਰਾ ਨੂੰ ਜਾਂਦੀ ਸੜਕ ਤੇ ਖੜਾ ਹੈ ਜੇਕਰ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਰਾਹੁਲ ਉਕਤ ਚੋਰੀ ਦੀਆਂ ਟਰਾਸਫਾਰਮ ਦੀਆਂ ਤਾਂਬੇ ਦੀਆਂ ਤਾਰਾਂ ਸਮੇਤ ਕਾਬੂ ਆ ਸਕਦਾ ਹੈ। ਜਿਸ ਤੇ ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਰਾਹੁਲ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਕੀਤਾ ਸਮਾਨ ਬ੍ਰਾਮਦ ਕੀਤਾ
ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 36 ਮਿਤੀ 13.02.2026 ਅ/ਧ 303(2) ਬੀਐਨਐਸ ਵਾਧਾ ਜੁਰਮ 317(2) ਬੀਐਨਐਸ ਥਾਣਾ ਸ੍ਰੀ ਚਮਕੌਰ ਸਾਹਿਬ ਵਿੱਚ ਦਰਜ ਰਜਿਸਟਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਦੋਸ਼ੀ ਰਾਹੁਲ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 03 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਰਿਮਾਂਡ ਦੇ ਦੌਰਾਨ ਦੋਸ਼ੀ ਪਾਸੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ