ਲਾਲਾ ਲਾਜਪਤ ਰਾਏ ਜੀ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ — ਰਾਣਾ ਗੁਰਜੀਤ ਸਿੰਘ ਵੱਲੋਂ ਰਾਸ਼ਟਰੀ ਚੇਤਨਾ ਦਾ ਸੰਦੇਸ਼
ਕਪੂਰਥਲਾ 17 ਨਵੰਬਰ,2025
ਕਪੂਰਥਲਾ ਤੋਂ ਕਾਂਗਰਸ ਵਿਧਾਇਕ ਸ. ਰਾਣਾ ਗੁਰਜੀਤ ਸਿੰਘ ਨੇ ਅੱਜ ਦੇਸ਼ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਅਤੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਹੈ।
ਰਾਣਾ ਗੁਰਜੀਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਦੀ ਨਿਡਰਤਾ, ਬਲਿਦਾਨ ਅਤੇ ਅਟੱਲ ਦੇਸ਼ਭਗਤੀ ਭਾਰਤ ਦੇ ਆਜ਼ਾਦੀ ਸੰਘਰਸ਼ ਦਾ ਅਟੁੱਟ ਅਧਿਆਇ ਹੈ। ਉਨ੍ਹਾਂ ਨੇ ਕਿਹਾ ਕਿ ਲਾਲਾ ਜੀ ਨੇ ਸੱਚ, ਨਿਆਂ ਅਤੇ ਰਾਸ਼ਟਰੀ ਮਰਯਾਦਾ ਲਈ ਆਪਣੀ ਜ਼ਿੰਦਗੀ ਦੇ ਹਰ ਪਲ ਨੂੰ ਸਮਰਪਿਤ ਕੀਤਾ ਅਤੇ ਬੇਅੰਤ ਯਤਨਾਂ ਨਾਲ ਦੇਸ਼ ਦੀ ਜਾਗਰਤੀ ਲਈ ਵਡਮੁੱਲਾ ਯੋਗਦਾਨ ਪਾਇਆ।
ਉਨ੍ਹਾਂ ਨੇ ਕਿਹਾ, “ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਕੋਟਿ-ਕੋਟਿ ਪ੍ਰਣਾਮ। ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦਾ ਨਿਡਰ ਸੰਘਰਸ਼ ਅਤੇ ਕੁਰਬਾਨੀ ਸਾਨੂੰ ਸਦਾ ਪ੍ਰੇਰਨਾ ਦਿੰਦੀ ਰਹੇਗੀ। ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਮਲ ਵਿੱਚ ਲਿਆਂਦੇ ਤਾਂ ਹੀ ਉਨ੍ਹਾਂ ਦੀ ਅਸਲੀ ਯਾਦਗਾਰੀ ਹੋਵੇਗੀ।”
ਰਾਣਾ ਗੁਰਜੀਤ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼ ਭਗਤੀ, ਸਮਾਜਿਕ ਜ਼ਿੰਮੇਵਾਰੀ ਅਤੇ ਸੱਚਾਈ ਦੇ ਰਾਹ ‘ਤੇ ਚੱਲਣਾ ਹੀ ਲਾਲਾ ਜੀ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਨੇ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਵਰਗੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਸਾਡੇ ਲੋਕਤੰਤਰ ਦੀਆਂ ਨੀਂਹ ਹਨ, ਜਿਨ੍ਹਾਂ ਦੀ ਸਦਾ ਰੱਖਿਆ ਕਰਨੀ ਸਾਡੇ ਸਭ ਦਾ ਕਰਤਵ ਹੈ।