ਲਾਲੜੂ ਅਤੇ ਹੰਡੇਸਰਾ ਖੇਤਰ 'ਚ ਸਰਧਾ ਨਾਲ ਮਨਾਇਆ ਸ੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਖ-ਵੱਖ ਪਿੰਡਾਂ ਚ ਰੰਧਾਵਾ ਹੋਏ ਨਤਮਸਤਕ
ਮਲਕੀਤ ਸਿੰਘ ਮਲਕਪੁਰ
ਲਾਲੜੂ 1 ਫ਼ਰਵਰੀ 2026: ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਲਾਲੜੂ ਅਤੇ ਹੰਡੇਸਰਾ ਖੇਤਰ ਵਿੱਚ ਸਰਧਾ ਨਾਲ ਮਨਾਇਆ ਗਿਆ । ਪਿੰਡ ਧਰਮਗੜ੍ਹ, ਲਾਲੜੂ, ਜਾਸਤਨਾ ਕਲਾਂ, ਜਾਸਤਨਾ ਖੁਰਦ, ਮਲਕਪੁਰ, ਬੱਲੋਪੁਰ, ਤੌਫਾਂਪੁਰ, ਜੌਲਾ ਕਲਾਂ, ਤਸਿੰਬਲੀ, ਹੰਡੇਸਰਾ , ਜੜੌਤ, ਧੀਰੇਮਾਜਰਾ, ਮੀਰਪੁਰਾ ਤੇ ਬਟੌਲੀ ਆਦਿ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪ੍ਰਕਾਸ਼ ਦਿਹਾੜੇ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਛੋਟੇ ਭਰਾ ਪਰਮਜੀਤ ਸਿੰਘ ਰੰਧਾਵਾ ਨੇ ਵੱਖ-ਵੱਖ ਪਿੰਡਾਂ ਵਿੱਚ ਹਾਜ਼ਰੀ ਲਗਵਾਈ ਅਤੇ ਨਤਮਸਤਕ ਹੁੰਦਿਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਨੇ ਸਾਰਿਆਂ ਲਈ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਕਿਹਾ ਕਿ ਸਾਨੂੰ ਧਾਰਮਿਕ ਦਿਹਾੜੇ ਸ਼ਰਧਾ ਅਤੇ ਭਾਵਨਾ ਨਾਲ ਇੱਕਜੁੱਟ ਹੋ ਕੇ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਰਲ ਮਿਲ ਕੇ ਧਾਰਮਿਕ ਪ੍ਰੋਗਰਾਮ ਮਨਾਉਣ ਨਾਲ ਜਿੱਥੇ ਨੌਜਵਾਨਾਂ ਵਿੱਚ ਧਾਰਮਿਕ ਸ਼ਰਧਾ ਵੱਧਦੀ ਹੈ, ਉੱਥੇ ਹੀ ਆਪਸੀ ਭਾਈਚਾਰਕ ਸਾਂਝ ਵਿੱਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸਤੀਸ਼ ਰਾਣਾ, ਅਮਨ ਰਾਣਾ, ਪਵਨ ਕੁਮਾਰ, ਜੀਵਨ ਰਾਣਾ, ਸੰਦੀਪ ਰਾਣਾ, ਸੁਧੀਰ ਰਾਣਾ, ਗੁਰਸੇਵਕ ਸਿੰਘ ਧਰਮਗੜ੍ਹ,ਸਤੀਸ਼ ਕੁਮਾਰ ਤੇ ਸਾਹਿਲ ਰਾਣਾ ਆਦਿ ਵੀ ਹਾਜ਼ਰ ਸਨ।