ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਵਿੱਚ ਲਾਹੇਵੰਦ ਸਿੱਧ ਹੋ ਰਹੀ ਬਾਲੜੀ ਰਕਸ਼ਕ ਯੋਜਨਾ : ਡਾ ਤਪਿੰਦਰਜੋਤ
ਅਸ਼ੋਕ ਵਰਮਾ
ਬਠਿੰਡਾ, 30 ਜੁਲਾਈ 2026 :ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਟੇਟ ਪਲਾਨ ਸਕੀਮ “ਬਾਲੜੀ ਰਕਸ਼ਕ ਯੋਜਨਾ” ਦੀ ਮਿਆਦ ਮਾਰਚ 2030 ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਲੜਕੀਆਂ ਦੇ ਹਿੱਤ ਵਿੱਚ ਚਲਾਈ ਜਾ ਰਹੀ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਬਾਲੜੀ ਰਕਸ਼ਕ ਯੋਜਨਾ ਦਾ ਮੁੱਖ ਉਦੇਸ਼ ਲੜਕੀਆਂ ਪ੍ਰਤੀ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨਾ, ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣਾ ਅਤੇ ਲੜਕੀਆਂ ਦੀ ਸਿਹਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੀਮ ਦੀ ਮਿਆਦ ਮਾਰਚ 2030 ਤੱਕ ਵਧਾਉਣਾ ਲੜਕੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਇੱਕ ਅਹਿਮ ਕਦਮ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਯੋਜਨਾ ਸਬੰਧੀ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਸਹੂਲਤਾਂ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਸਕੀਮ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਇਸ ਦਾ ਲਾਭ ਦਿਵਾਉਣ ਲਈ ਉਪਰਾਲੇ ਕਰਨ।
ਸਿਵਲ ਸਰਜਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਬਾਲੜੀ ਰਕਸ਼ਕ ਯੋਜਨਾ ਸਬੰਧੀ ਯੋਗਤਾ, ਲਾਭ ਅਤੇ ਪ੍ਰਕਿਰਿਆ ਬਾਰੇ ਜਾਣਕਾਰੀ ਲਈ ਆਪਣੇ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਮਹੱਤਵਪੂਰਨ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ । ਜੋ ਇਸ ਯੋਜਨਾ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਨ੍ਹਾਂ ਕੁੜੀਆਂ (ਪ੍ਰਤੀ ਕੁੜੀ) 500 ਰੁਪਏ ਉਨ੍ਹਾਂ ਦੇ ਖਾਤੇ ਵਿੱਚ ਆਉਂਦੇ ਹਨ ਜਦ ਤੱਕ ਉਹ 18 ਸਾਲ ਦੀ ਨਹੀਂ ਹੋ ਜਾਂਦੀ।
- Download Babushahi App
-
-