ਲੁਧਿਆਣਾ: ਪੁਲਿਸ ਵੱਲੋਂ 2 ਵਾਹਨ ਚੋਰ ਕਾਬੂ- 3 ਮੋਟਰਸਾਇਕਲ ਬਰਾਮਦ
ਸੁਖਮਿੰਦਰ ਭੰਗੂ
ਲੁਧਿਆਣਾ, 20 ਮਈ 2026- ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ. ਪੀ. ਐਸ., ਦੇਵ ਸਿੰਘ ਪੀ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ, ਜਤਿੰਦਰਪਾਲ ਸਿੰਘ ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ ਪੱਛਮੀ ਲੁਧਿਆਣਾ ਅਤੇ SI/SHO ਕ੍ਰਿਸ਼ਨ ਲਾਲ ਮੁੱਖ ਅਫਸਰ ਥਾਣਾ ਹੈਬੋਵਾਲ ਲੁਧਿਆਣਾ ਦੀਆਂ ਹਦਾਇਤਾਂ ਮੁਤਾਬਕ ਸਬ ਇੰਸਪੈਕਟਰ ਸੁਖਜਿੰਦਰ ਸਿੰਘ ਇੰਚਾਰਜ ਚੌਕੀ ਜਗਤਪੁਰੀ ਥਾਣਾ ਹੈਬੋਵਾਲ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਵਾਹਨ ਚੋਰੀ ਕਰਨ ਵਾਲਿਆਂ ਖ਼ਿਲਾਫ਼ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਪੁਲਿਸ ਨੂੰ ਮੁਖਬਰ ਖਾਸ ਤੋਂ ਮਿਲੀ ਇਤਲਾਹ ਦੇ ਆਧਾਰ ’ਤੇ ਦਲਜੀਤ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਨੇੜੇ ਲੱਖਾ ਸਿੰਘ ਸਵੀਮਿੰਗ ਪੂਲ, ਜੱਸੀਆ ਰੋਡ ਲੁਧਿਆਣਾ ਅਤੇ ਗੋਲੂ ਪੁੱਤਰ ਫੂਲ ਚੰਦ ਵਾਸੀ ਗਲੀ ਨੰਬਰ…, ਦੁਰਗਾ ਮਾਤਾ ਮੰਦਿਰ ਨੇੜੇ, ਕੇਹਰ ਸਿੰਘ ਨਗਰ ਲੁਧਿਆਣਾ ਖ਼ਿਲਾਫ਼ ਮੁਕੱਦਮਾ ਨੰਬਰ 130 ਮਿਤੀ 14-05-2026 ਅਧੀਨ ਧਾਰਾ 303(2) ਬੀ.ਐੱਨ.ਐੱਸ ਥਾਣਾ ਹੈਬੋਵਾਲ ਲੁਧਿਆਣਾ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਉਕਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 3 ਵੱਖ-ਵੱਖ ਮਾਰਕਿਆਂ ਦੇ ਬਿਨਾ ਨੰਬਰੀ ਮੋਟਰਸਾਇਕਲ ਬਰਾਮਦ ਕੀਤੇ ਗਏ। ਬਾਅਦ ਪੁੱਛਗਿੱਛ ਦੋਸ਼ੀਆਂ ਨੂੰ ਮੁਕੱਦਮਾ ਹਾਜ਼ਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕਰਕੇ ਕੇਂਦਰੀ ਜੇਲ ਲੁਧਿਆਣਾ ਭੇਜ ਦਿੱਤਾ ਗਿਆ ਹੈ।
- Download Babushahi App
-
-