ਭੁੱਕੀ ਚੂਰਾ ਪੋਸਤ ਸਮੇਤ ਨਸ਼ਾ ਤਸਕਰ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ, 29.ਮਈ 2026
ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ IPS ਅਤੇ ਰੁਪਿੰਦਰ ਸਿੰਘ IPS ਵਧੀਕ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸੱਕਰਾਂ ਖਿਲਾਫ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇਸ਼ ਮੁਹਿੰਮ ਤਹਿਤ ਸਮੀਰ ਵਰਮਾ PPS ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-1 ਲੁਧਿਆਣਾ ਅਤੇ ਕਿੱਕਰ ਸਿੰਘ PPS ਸਹਾਇਕ ਕਮਿਸ਼ਨਰ ਪੁਲਿਸ ਸਬ-ਡਵੀਜ਼ਨ ਉੱਤਰੀ ਲੁਧਿਆਣਾ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਅਨੁਸਾਰ ਇੰਸਪੈਕਟਰ ਹਰਸ਼ਵੀਰ ਸਿੰਘ ਮੁੱਖ ਅਫਸਰ ਥਾਣਾ ਸਲੇਮ ਟਾਬਰੀ ਲੁਧਿਆਣਾ ਦੀ ਅਗਵਾਈ ਹੇਠ ਸਬ-ਇੰਸਪੈਕਟਰ ਜਿੰਦਰ ਲਾਲ ਸਿੱਧੂ ਇੰਚਾਰਜ ਚੌਂਕੀ ਐਲਡੀਕੋ ਲੁਧਿਆਣਾ ਸਮੇਤ ਪੁਲਿਸ ਪਾਰਟੀ ਵੱਲੋਂ ਇੱਕ ਨਸ਼ਾ ਤਸੱਕਰ ਨੂੰ ਕਾਬੂ ਕਰਕੇ ਉਸ ਪਾਸੋਂ 05 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਮਿਤੀ 28-05-2026 ਨੂੰ ਪੁਲਿਸ ਪਾਰਟੀ ਵੱਲੋਂ ਮੇਨ ਜੀ.ਟੀ. ਰੋਡ, ਬੈਕ ਸਾਈਡ ਮੈਟਰੋ ਲੁਧਿਆਣਾ ਨੇੜੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿੰਡ ਭੱਟੀਆ ਵੱਲੋਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿੱਚ ਫੜਿਆ ਪਲਾਸਟਿਕ ਦਾ ਥੈਲਾ ਸੜਕ ਕਿਨਾਰੇ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਸਨੂੰ ਕਾਬੂ ਕਰ ਲਿਆ ਗਿਆ।
ਕਾਬੂ ਕੀਤੇ ਵਿਅਕਤੀ ਨੇ ਆਪਣਾ ਨਾਮ ਬਾਸੂ ਪੁੱਤਰ ਦੀਪੂ ਵਾਸੀ ਮਕਾਨ ਨੰਬਰ 208, ਗਲੀ ਨੰਬਰ 02, ਹਜੂਰੀ ਬਾਗ ਕਲੋਨੀ, ਭੱਟੀਆ, ਲੁਧਿਆਣਾ ਦੱਸਿਆ। ਉਸ ਵੱਲੋਂ ਸੁੱਟੇ ਗਏ ਪਲਾਸਟਿਕ ਦੇ ਥੈਲੇ ਦੀ ਤਲਾਸ਼ੀ ਕਰਨ ‘ਤੇ ਉਸ ਵਿੱਚੋਂ 05 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ।
ਇਸ ਸਬੰਧੀ ਮੁਕੱਦਮਾ ਨੰਬਰ 85 ਮਿਤੀ 28-05-2026 ਅਧੀਨ ਧਾਰਾ 15-61-85 NDPS ਐਕਟ ਥਾਣਾ ਸਲੇਮ ਟਾਬਰੀ ਲੁਧਿਆਣਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਦਾ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
- Download Babushahi App
-
-