ਲੁਧਿਆਣਾ ਪੁਲਿਸ ਵੱਲੋਂ ਦੋ ਮੋਟਰਸਾਈਕਲ ਚੋਰ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 17 ਮਈ 2025 - ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ IPS, ਰੁਪਿੰਦਰ ਸਿੰਘ PPS, ਡਿਪਟੀ ਕਮਿਸ਼ਨਰ ਪੁਲਿਸ, ਸ਼ਹਿਰੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਹੀਕਲ ਚੋਰੀ ਦੀਆਂ ਵਾਰਦਾਤ ਨੂੰ ਠੱਲ੍ਹ ਪਾਉਣ ਅਤੇ ਟਰੇਸ ਕਰਨ ਲਈ ਕੰਵਲਪ੍ਰੀਤ ਸਿੰਘ PPS, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜ਼ੋਨ-3 ਲੁਧਿਆਣਾ ਅਤੇ ਗੁਰ ਇਕਬਾਲ ਸਿੰਘ PPS, ਸਹਾਇਕ ਕਮਿਸ਼ਨਰ ਪੁਲਿਸ,ਸਿਵਲ ਲਾਇਨ ਲੁਧਿਆਣਾ ਦੀ ਅਗਵਾਈ ਵਿੱਚ ਇੰਸਪੈਕਟਰ ਅਮਿੰਤਪਾਲ ਸ਼ਰਮਾ ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ-8 ਲੁਧਿਆਣਾ ਦੀ ਰਹਿਨੁਮਾਈ ਹੇਠ ਹੌਲਦਾਰ ਅਸੀਸ ਕੁਮਾਰ ਸਮੇਤ ਪੁਲਿਸ ਪਾਰਟੀ ਨੇ ਮੁੱਕਦਮਾ ਨੰਬਰ 121 ਮਿਤੀ 13-05-2025 303, 3(5), 317 (2) ਬੀ ਐਨ ਐਸ ਥਾਣਾ ਡਵੀਜ਼ਨ ਨੰਬਰ 8 ਲੁਧਿਆਣਾ ਵਿੱਚ ਦੋਸ਼ੀ ਮਨੀਸ਼ ਕੁਮਾਰ ਅਤੇ ਜਤਿੰਦਰ ਯਾਦਵ ਨੂੰ ਗ੍ਰਿਫਤਾਰ ਕਰ ਕੇ ਉਨਾਂ ਪਾਸੋਂ ਚੋਰੀ ਕੀਤੇ 10 ਮੋਟਰ ਸਾਈਕਲ ਬਰਾਮਦ ਕੀਤੇ । ਦੋਸੀਆਂ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਜਾਰੀ ਹੈ।